ਮਾਮਲਾ ਬਰਗਾੜੀ ਗੋਲੀਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ, ਮੋਗਾ ਦੇ 5 ਸਿਘਾਂ ਦੇ ਦਿੱਤੀ ਗ੍ਰਿਫ਼ਤਾਰੀ

08/06/2021 9:24:23 PM

ਜੈਤੋ (ਰਘੂਨੰਦਨ ਪਰਾਸ਼ਰ)-ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਸਬੰਧ ’ਚ ਬਰਗਾੜੀ ਮੋਰਚਾ ਵੱਲੋਂ 1 ਜੁਲਾਈ 2021 ਤੋਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਜਾਰੀ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ’ਚ ਚੱਲ ਰਿਹਾ ਹੈ। ਅੱਜ 34ਵੇਂ ਦਿਨ ਯੂਥ ਵਿੰਗ ਜ਼ਿਲ੍ਹਾ ਮੋਗਾ ਦੇ 5 ਸਿੰਘਾਂ ਬਲਰਾਜ ਸਿੰਘ ਬਾਦਲ, ਕਿਰਨਦੀਪ ਸਿੰਘ ਢੁੱਡੀਕੇ, ਗੋਪਾਲ ਸਿੰਘ, ਅਰਸ਼ਦੀਪ ਸਿੰਘ ਢੁੱਡੀਕੇ ਤੇ ਸੁਖਮਨਵੀਰ ਸਿੰਘ ਨੇ ਗ੍ਰਿਫ਼ਤਾਰੀ ਦਿੱਤੀ। ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰ ਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ ਦਿੱਤੀ।

ਇਹ ਵੀ ਪੜ੍ਹੋ : ਮਹਿੰਗਾਈ ਨਾਲ ਜੂਝ ਰਹੇ ਇਸ ਦੇਸ਼ ਨੇ ਬਦਲੀ ਕਰੰਸੀ, 10 ਲੱਖ ਦਾ ਨੋਟ ਬਣਿਆ ਸਿਰਫ 1 ਰੁਪਿਆ

ਜਥੇ ਨੂੰ ਸਿਮਰਨਜੀਤ ਸਿੰਘ ਮਾਨ ,ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮੁਹਿੰਦਰਪਾਲ ਸਿੰਘ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸੁਚੱਜੇ ਢੰਗ ਨਾਲ ਨਿਭਾਈ‌। ਜਥੇਦਾਰ ਦਰਸ਼ਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।


Manoj

Content Editor

Related News