ਨਸ਼ਿਆਂ ਵਾਲੇ ਪਦਾਰਥਾਂ ਸਮੇਤ 5 ਕਾਬੂ
12/12/2019 7:40:31 PM
ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਕਿਲੋੋਗ੍ਰਾਮ ਚੂਰਾ-ਪੋੋਸਤ, 450 ਨਸ਼ੇ ਵਾਲੀਆਂ ਗੋਲੀਆਂ, 120 ਲਿਟਰ ਲਾਹਣ ਅਤੇ 22 ਬੋਤਲਾਂ ਸ਼ਰਾਬ ਸਮੇਤ 1 ਮੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ 2 ਜਣੇ ਭੱਜਣ ’ਚ ਸਫਲ ਹੋ ਗਏ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਸ ਨੇ ਸਮਸ਼ੇਰ ਸਿੰਘ ਉਰਫ ਕਾਲਾ ਪੁੱਤਰ ਮੁਖਤਿਆਰ ਸਿੰਘ ਵਾਸੀ ਮੰਡੇਰ ਨੂੰ ਕਾਬੂ ਕਰ ਕੇ ਉਸ ਕੋਲੋਂ 8 ਕਿਲੋਗ੍ਰਾਮ ਚੂਰਾ-ਪੋਸਤ, ਥਾਣਾ ਬੋਹਾ ਦੀ ਪੁਲਸ ਨੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਕਰਤਾਰ ਸਿੰਘ ਵਾਸੀ ਮਲਕੋਂ ਨੂੰ ਕਾਬੂ ਕਰ ਕੇ ਉਸ ਕੋਲੋਂ 400 ਨਸ਼ੇ ਵਾਲੀਆਂ ਗੋੋਲੀਆਂ ਮਾਰਕਾ ਟਰਾਮਾਡੋਲ ਸਮੇਤ ਮੋਟਰਸਾਈਕਲ, ਸੀ. ਆਈ. ਏ. ਸਟਾਫ ਮਾਨਸਾ ਦੀ ਪੁਲਸ ਨੇ ਜਰਨੈਲ ਸਿੰਘ ਉਰਫ ਜ਼ੈਲਾ ਪੁੱਤਰ ਕਰਤਾਰ ਸਿੰਘ ਵਾਸੀ ਬੋਡ਼ਾਵਾਲ ਨੂੰ ਕਾਬੂ ਕਰ ਕੇ ਉਸ ਕੋਲੋਂ 100 ਲਿਟਰ ਲਾਹਣ, ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਸੰਨੀ ਪੁੱਤਰ ਬਖਸ਼ੀ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰ ਕੇ ਉਸ ਕੋਲੋਂ 15 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਸ ਨੇ ਜੋਗਿੰਦਰ ਸਿੰਘ ਪੁੱਤਰ ਹਜੂਰਾ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੂੰ ਕਾਬੂ ਕਰ ਕੇ ਉਸ ਕੋਲੋਂ 7 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ।
ਇਸ ਤੋਂ ਇਲਾਵਾ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਚੇਤ ਸਿੰਘ ਵਾਸੀ ਬੱਪੀਆਣਾ ਕੋਲੋਂ 50 ਨਸ਼ੇ ਵਾਲੀਆਂ ਗੋਲੀਆਂ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਅਵਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੂਸਾ ਨੂੰ ਕਾਬੂ ਕਰ ਕੇ ਉਸ ਕੋਲੋਂ 20 ਲਿਟਰ ਲਾਹਣ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਪਰ ਉਕਤ ਦੋਵੇਂ ਮੁਲਜ਼ਮ ਮੌਕੇ ’ਤੇ ਭੱਜਣ ’ਚ ਸਫਲ ਹੋ ਗਏ। ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।