ਨਸ਼ੀਲੇ ਪਦਾਰਥਾਂ ਤੇ ਚਾਲੂ ਭੱਠੀ ਸਮੇਤ 5 ਕਾਬੂ

10/26/2019 6:57:02 PM

ਮਾਨਸ,(ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਚਾਲੂ ਭੱਠੀ, 1050 ਨਸ਼ੀਲੀਆਂ ਗੋਲੀਆਂ, 465 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ 1 ਵਿਅਕਤੀ ਭੱਜਣ ਵਿਚ ਸਫਲ ਹੋ ਗਿਆ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਸ ਨੇ ਗੁਰਨਾਮ ਸਿੰਘ ਪੁੱਤਰ ਸ਼ਰਮਾ ਸਿੰਘ ਵਾਸੀ ਝੰਡਾਂ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ ਚਾਲੂ ਭੱਠੀ, 200 ਲੀਟਰ ਲਾਹਣ, 1 ਬੋਤਲ ਸ਼ਰਾਬ, ਥਾਣਾ ਭੀਖੀ ਦੀ ਪੁਲਸ ਨੇ ਪਾਲੋ ਕੌਰ ਪਤਨੀ ਬਿੱਟੂ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਕੋਲੋਂ 1050 ਨਸ਼ੀਲੀਆ ਗੋਲੀਆਂ, ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਸੁਰਿੰਦਰ ਕੁਮਾਰ ਉਰਫ ਨੀਟਾ ਪੁੱਤਰ ਹਰਬੰਸ ਲਾਲ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਕੋਲੋਂ 6 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਝੁਨੀਰ ਦੀ ਪੁਲਸ ਨੇ ਹਰਬੰਸ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ ਉਸ ਕੋਲੋਂ 50 ਲੀਟਰ ਲਾਹਣ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 15 ਲੀਟਰ ਲਾਹਣ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ। ਇਸ ਤੋਂ ਇਲਾਵਾ ਥਾਣਾ ਸਰਦੂਲਗੜ•ਦੀ ਪੁਲਸ ਨੇ ਸਾਹਿਬ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਝੰਡਾਂ ਕਲਾਂ ਕੋਲੋਂ 200 ਲੀਟਰ ਲਾਹਣ ਬਰਾਮਦ ਕੀਤਾ ਪਰ ਸਾਹਿਬ ਸਿੰਘ ਮੌਕੇ ਤੇ ਭੱਜਣ 'ਚ ਸਫਲ ਹੋ ਗਿਆ। ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News