ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 5 ਲੁਟੇਰੇ ਕਾਬੂ
Friday, Jul 07, 2023 - 06:00 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਪੰਜ ਲੁਟੇਰਿਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਡੀ.ਐੱਸ.ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਸੀ.ਆਈ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਉਸਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੰਦਰਜੀਤ ਸਿੰਘ , ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਵੀ ਸਿੰਘ ਵਾਸੀਆਨ ਚਾਉਕੇ ਜ਼ਿਲਾ ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕ੍ਰਿਪਾਲ ਸਿੰਘਵਾਲਾ ਜ਼ਿਲਾ ਬਰਨਾਲਾ ਨੇ ਮਿਲ ਕੇ ਇਕ ਗੈਂਗ ਬਣਾਇਆ ਹੋਇਆ ਹੈ। ਜਿੰਨਾ ਕੋਲ ਨਾਜਾਇਜ਼ ਅਸਲਾ ਮਾਰੂ ਹਥਿਆਰ ਅਤੇ ਚੋਰੀ ਕੀਤੇ ਵ੍ਹੀਕਲ ਹਨ। ਉਹ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਉਹ ਅੱਜ ਵੀ ਇਕ ਕਾਰ ’ਚ ਅਤੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕੋਈ ਘਟਨਾ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਹਨ। ਸੂਚਨਾ ਦੇ ਆਧਾਰ ’ਤੇ ਨਾਕੇਬੰਦੀ ਕਰ ਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 12 ਬੋਰ, 5 ਕਾਰਤੂਸ਼ ਜਿੰਦਾ 12 ਬੋਰ, ਇਕ ਬੇਸਬਾਲ, ਇਕ ਕਾਰ ਅਤੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਵਲ ਏਜੰਟਾਂ, ਆਈਲੈਟਸ ਕੇਂਦਰਾਂ ਤੇ ਵੀਜ਼ਾ ਸਲਾਹਕਾਰ ਕੇਂਦਰਾਂ ਦੀ ਕੀਤੀ ਚੈਕਿੰਗ
ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਕਾਰ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਪਟਿਆਲਾ ’ਚੋਂ ਚੋਰੀ ਕੀਤੀ ਸੀ। ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਸੀ.ਆਈ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਸਬ ਇੰਸਪੈਕਟਰ ਬਲਕਰਨ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android
https://play.google.com/store/apps/details?id=com.jagbani&hl=en&gl=US
For IOS
https://apps.apple.com/in/app/jagbani/id538323711