ਧੂਰੀ ''ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ ''ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

Sunday, Apr 12, 2026 - 05:34 PM (IST)

ਧੂਰੀ ''ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ ''ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਧੂਰੀ (ਅਸ਼ਵਨੀ)- ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਬੀਤੀ ਰਾਤ ਮਾਲਗੋਦਾਮ ਰੋਡ ਅਤੇ ਭਲਵਾਨ ਵਾਲਾ ਅੱਡੇ ਦੇ ਨੇੜੇ ਚੋਰਾਂ ਨੇ ਇੱਕ ਹੀ ਰਾਤ ਵਿੱਚ ਪੰਜ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਵਪਾਰੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨੇ ਗੋਲਡਨ ਸਟਾਈਲ ਡਿਜ਼ਾਇਨਰ ਬੁਟੀਕ, ਜੇਐੱਸ ਫਾਈਨਾਸ ਐਡਵਾਈਜਰ, ਭੁਪਿੰਦਰ ਕਰਿਆਨਾ ਸਟੋਰ, ਓਰਬਿਸ ਅੱਖਾਂ ਹਸਪਤਾਲ ਤੋਂ ਇਲਾਵਾ ਹੋਰ ਨੇੜਲੀਆਂ ਦੁਕਾਨਾਂ ਵਿੱਚ ਦਾਖਲ ਹੋ ਕੇ ਨਕਦੀ ਅਤੇ ਕੀਮਤੀ ਸਮਾਨ ਉੱਤੇ ਹੱਥ ਸਾਫ ਕੀਤਾ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਕੁਝ ਥਾਵਾਂ ‘ਤੇ ਤਾਲੇ ਤੋੜ ਕੇ ਅੰਦਰ ਘੁੱਸਣ ਦੇ ਨਿਸ਼ਾਨ ਵੀ ਮਿਲੇ ਹਨ। ਸਵੇਰੇ ਜਦੋਂ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹਣ ਆਏ ਤਾਂ ਉਨ੍ਹਾਂ ਨੂੰ ਚੋਰੀ ਦੀ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਰਾਤ ਦੇ ਸਮੇਂ ਪੁਲਿਸ ਪੈਟਰੋਲਿੰਗ ਘੱਟ ਹੈ, ਜਿਸ ਦਾ ਫਾਇਦਾ ਚੋਰ ਚੁੱਕ ਰਹੇ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...

ਇਸ ਮੌਕੇ ਧੂਰੀ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ ਨੇ ਕਿਹਾ ਕਿ ਚੋਰੀ ਹੋਇਆ ਸਮਾਨ ਜਲਦ ਤੋਂ ਜਲਦ ਬਰਾਮਦ ਕਰਵਾਇਆ ਜਾਵੇ ਅਤੇ ਦੋਸ਼ੀ ਚੋਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਰਾਤ ਸਮੇਂ ਗਸਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News