30 ਕਿੱਲੋ ਚੂਰਾ-ਪੋਸਤ ਸਮੇਤ 5 ਤਸਕਰ ਗ੍ਰਿਫਤਾਰ

02/22/2020 9:22:09 PM

ਲੁਧਿਆਣਾ, (ਰਾਜ)— ਡੇਹਲੋਂ ਦੇ ਇਲਾਕੇ ਕਾਲਖ ਮਾਜਰਾ 'ਚ ਮਹਿੰਦਰਾ 'ਤੇ ਜਾ ਰਹੇ 4 ਨਸ਼ਾ ਸਮੱਗਲਰਾਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ 'ਚੋਂ 30 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਹੈ। ਥਾਣਾ ਡੇਹਲੋਂ ਦੀ ਪੁਲਸ ਨੇ ਮੁਲਜ਼ਮ ਸੰਦੀਪ ਸਿੰਘ, ਕਾਕਾ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਐੱਸ. ਆਈ. ਜਤਿੰਦਰ ਕੌਰ ਮੁਤਾਬਕ ਏ. ਐੱਸ. ਆਈ. ਸੁਭਾਸ਼ ਚੰਦ ਦੇ ਨਾਲ ਉਨ੍ਹਾਂ ਦੀ ਪੁਲਸ ਪਾਰਟੀ ਡੇਹਲੋਂ ਬਾਈਪਾਸ ਕੋਲ ਮੌਜੂਦ ਸੀ ਕਿ ਇਸ ਦੌਰਾਨ ਉਕਤ ਸਾਰੇ ਮੁਲਜ਼ਮ ਆਪਣੀ ਮਹਿੰਦਰਾ ਐਕਸ ਯੂ. ਵੀ. 'ਚ ਨਸ਼ਾ ਵੇਚਣ ਲਈ ਜਾ ਰਹੇ ਸਨ। ਜਦੋਂ ਉਹ ਕਾਲਖ ਮਾਜਰੀ ਪੁੱਜੇ ਤਾਂ ਪੁਲਸ ਪਾਰਟੀ ਨੇ ਮੁਲਜ਼ਮਾਂ ਦੀ ਕਾਰ ਘੇਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਉਨ੍ਹਾਂ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 30 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ 'ਤੇ ਪਰਚਾ ਦਰਜ ਕਰ ਕੇ ਅਗਲੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

KamalJeet Singh

This news is Content Editor KamalJeet Singh