ਲੋਕ ਸਭਾ ਹਲਕਾ 10-ਫਿਰੋਜ਼ਪੁਰ ’ਚ ਬਣਨਗੇ 50 ਮਾਡਲ ਪੋਲਿੰਗ ਸਟੇਸ਼ਨ

05/18/2024 3:08:12 PM

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਖੁੱਲਰ, ਰਾਜੇਸ਼ ਢੰਡ) – ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ’ਚ 50 ਮਾਡਲ ਪੋਲਿੰਗ ਸਟੇਸ਼ਨ ਬਣਨਗੇ। ਇਨ੍ਹਾਂ ਮਾਡਲ ਪੋਲਿੰਗ ਸਟੇਸ਼ਨਾਂ ’ਚ ਉਡੀਕ ਘਰ, ਸਹਾਇਤਾ ਬੂਥ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪੀ. ਡਬਲਯੂ. ਡੀ. ਤੇ ਬਜ਼ੁਰਗ ਵੋਟਰਾਂ ਲਈ ਵੀਲ੍ਹਚੇਅਰਾਂ ਆਦਿ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਦੇ ਵੋਟਿੰਗ ਦੇ ਅਨੁਭਵ ਨੂੰ ਸੁਖਾਵਾਂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ - ਪੰਜਾਬ ਦੇ ਨੌਜਵਾਨ ਗੁਰਸਿਮਰਨ ਤੇ ਗਗਨਦੀਪ ਨੇ Forbes 30 List 'ਚ ਪਾਈ ਧੱਕ, ਬਾਕੀਆਂ ਲਈ ਵੀ ਬਣੇ ਮਿਸਾਲ

ਰਿਟਰਨਿੰਗ ਅਫ਼ਸਰ ਰਾਜੇਸ਼ ਧੀਮਾਨ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ-76 ਦੇ ਪੋਲਿੰਗ ਸਟੇਸ਼ਨ ਨੰ. 145, 146, 147 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਿਰੋਜ਼ਪੁਰ ਸ਼ਹਿਰ ਤੇ ਪੋਲਿੰਗ ਸਟੇਸ਼ਨ ਨੰ: 50, 51, 52, 53 ਡੀ. ਸੀ. ਮਾਡਲ ਸਕੂਲ ਫਿਰੋਜ਼ਪੁਰ ਛਾਉਣੀ, ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ-77 ਦੇ ਪੋਲਿੰਗ ਸਟੇਸ਼ਨ ਨੰ. 217 ਤੇ 218 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਅਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ-78 ਦੇ ਪੋਲਿੰਗ ਸਟੇਸ਼ਨ ਨੰ. 65 ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਜੋਇ ਸਿੰਘ ਵਾਲੀ, ਪੋਲਿੰਗ ਸਟੇਸ਼ਨ ਨੰ. 169/170 ਦੇ ਸਰਕਾਰੀ ਪ੍ਰਾਇਮਰੀ ਸਕੂਲ ਸਰੂਪ ਸਿੰਘ ਵਾਲੀ ਤੇ ਪੋਲਿੰਗ ਸਟੇਸ਼ਨ ਨੰ. 186 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗੁਰੂਹਰਸਹਾਏ ਨੂੰ ਮਾਡਲ ਪੋਲਿੰਗ ਸਟੇਸ਼ਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ - ਫਾਜ਼ਿਲਕਾ 'ਚ ਵੱਡੀ ਵਾਰਦਾਤ: ਘਰ ਦੇ ਕਮਰੇ 'ਚ ਬੰਦ ਕਰ ਕੁੱਟ-ਕੁੱਟ ਕਤਲ ਕਰ 'ਤਾ ਵਿਅਕਤੀ, ਫੈਲੀ ਸਨਸਨੀ

ਇਸੇ ਤਰ੍ਹਾਂ ਫਿਰੋਜ਼ਪੁਰ ਸੰਸਦੀ ਹਲਕੇ ’ਚ ਆਉਂਦੇ ਜ਼ਿਲ੍ਹਾ ਫਾਜ਼ਿਲਕਾ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਦੇ ਸਕੂਲਾਂ ’ਚ ਮਾਡਲ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News