50 ਲਿਟਰ ਲਾਹਣ, ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ

Saturday, Jul 13, 2019 - 03:06 AM (IST)

50 ਲਿਟਰ ਲਾਹਣ, ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ

ਜਲਾਲਾਬਾਦ,(ਜਤਿੰਦਰ, ਨਿਖੰਜ )- ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ 50 ਲਿਟਰ ਲਾਹਣ, 5 ਬੋਤਲਾਂ ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪੁਲਸ ਪਾਰਟੀ ਸਮੇਤ ਸੁਖੇਰਾ ਬੋਦਲਾਂ ਦੇ ਬੱਸ ਅੱਡੇ ਕੋਲ ਪੁੱਜੇ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵੀਰ ਸਿੰਘ ਪੁੱਤਰ ਇੰਦਰ ਵਾਸੀ ਲਮੋਚਡ਼੍ਹ ਕਲਾਂ, ਜੋ ਕਿ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਆਦੀ ਹੈ। ਪੁਲਸ ਨੇ ਇਤਲਾਹ ਦੇ ਅਧਾਰ ’ਤੇ ਉਕਤ ਦੋਸ਼ੀ ਦੇ ਘਰ ਛਾਪੇਮਾਰੀ ਕਰਨ ਤੇ 50 ਲੀਟਰ ਲਾਹਨ, 5 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਬਰਾਮਦ ਹੋਇਆ ਹੈ। ਜਿਸਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ’ਚ ਥਾਣਾ ਸਿਟੀ ਜਲਾਲਾਬਾਦ ਦੇ ਏ. ਐੱਸ. ਆਈ. ਗੁਰਦੇਵ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਾਹਮਣੀ ਵਾਲੀ ਚੁੰਗੀ ਜਲਾਲਾਬਾਦ ਮੌਜੂਦ ਸੀ, ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਨਜੀਤ ਸਿੰਘ ਊਰਫ ਗੱਗੀ ਪੁੱਤਰ ਦੇਸਾ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਊਰਫ ਸੁਰਘੂਰੀ ਸ਼ਰਾਬ ਵੇਚਣ ਲਈ ਆ ਰਿਹਾ ਹੈ। ਪੁਲਸ ਪਾਰਟੀ ਨੇ ਨੇਡ਼ੇ ਗੁਰੂ ਰਾਮਦਾਸ ਕਾਲਜ ਦੇ ਕੋਲ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਪਾਸੋਂ ਸਵਾ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸਦੇ ਖਿਲਾਫ ਥਾਣਾ ਸਿਟੀ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


author

Bharat Thapa

Content Editor

Related News