ਨਾਜਾਇਜ਼ ਲਾਹਣ ''ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
Saturday, Aug 08, 2026 - 03:40 PM (IST)
ਤਪਾ ਮੰਡੀ (ਸ਼ਾਮ, ਗਰਗ)-ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਤਪਾ ਮੰਡੀ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਪੁਲਸ ਨੇ 50 ਲੀਟਰ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੇਵਾ ਸਿੰਘ ਅਤੇ ਪੁਲਸ ਟੀਮ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਤਾਜੋਕੇ ਇਲਾਕੇ 'ਚ ਰਹਿਣ ਵਾਲਾ ਅਮਨਦੀਪ ਸਿੰਘ ਆਪਣੇ ਘਰ ਵਿਚ ਨਾਜਾਇਜ਼ ਤੌਰ ’ਤੇ ਲਾਹਣ ਰੱਖ ਕੇ ਸ਼ਰਾਬ ਤਿਆਰ ਕਰਨ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
ਪੁਲਸ ਟੀਮ ਨੇ ਤੁਰੰਤ ਛਾਪੇਮਾਰੀ ਕਰਦਿਆਂ ਤਲਾਸ਼ੀ ਦੌਰਾਨ ਘਰ 'ਚੋਂ 50 ਲੀਟਰ ਲਾਹਣ ਬਰਾਮਦ ਕੀਤੀ। ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਤਪਾ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਫਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
