550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੁਆਬਾ ਜੋਨ ਦੇ ਢਾਡੀ ਅਤੇ ਕਵੀਸ਼ਰੀ ਮੁਕਾਬਲੇ ਸ਼ੁਰੂ

09/21/2019 2:02:11 PM

ਫਤਿਹਗੜ੍ਹ ਸਾਹਿਬ (ਵਿਪਨ)—ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੁਆਬਾ ਜ਼ੋਨ ਦੇ ਢਾਡੀ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਸਮਾਗਮ ਵਿਚ ਕਵੀਸ਼ਰੀ ਅਤੇ ਢਾਡੀ ਜੱਥਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੀ ਉਸਤਤ 'ਚ ਕਵੀਸ਼ਰੀਆਂ ਦਾ ਉਚਾਰਨ ਕੀਤਾ ਗਿਆ, ਜਿਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ.ਜਸਵੀਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ ਅਤੇ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਅਤੇ ਅਜਿਹੇ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸ੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ ਢਾਡੀ ਅਤੇ ਕਵੀਸ਼ਰੀ ਮੁਕਾਬਲਿਆਂ ਨੂੰ ਤਿੰਨ ਜ਼ੋਨ ਜਿਨ੍ਹਾਂ 'ਚ ਮਾਲਵਾ, ਮਾਝਾ ਅਤੇ ਦੁਆਬਾ ਵਿਚ ਵੰਡਿਆ ਗਿਆ ਹੈ ਅਤੇ ਦੁਆਬਾ ਜ਼ੋਨ ਦੇ ਮੁਕਾਬਲਿਆ ਦੀ ਸ਼ੁਰੂਆਤ ਅੱਜ ਮਾਤਾਗੁਜਰੀ ਕਾਲਜ ਤੋਂ ਕੀਤੀ ਗਈ ਹੈ। ਇਨ੍ਹਾਂ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੀਆਂ ਟੀਮਾਂ ਦੇ ਫਾਇਨਲ ਮੁਕਾਬਲੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣਗੇ।

ਦੂਜੇ ਪਾਸੇ  ਕਾਲਜ ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਆਏ ਮਹਿਮਾਨਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਉਹ ਭਾਗਾਂ ਵਾਲੇ ਹਨ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਹ ਮੁਕਾਬਲੇ ਉਨ੍ਹਾਂ ਦੇ ਕਾਲਜ ਵਿਚ ਕਰਵਾਏ ਜਾ ਰਹੇ ਹਨ।

Shyna

This news is Content Editor Shyna