551ਵੇਂ ਪ੍ਰਕਾਸ਼ ਦਿਵਸ ਦੇ ਮੌਕੇ 134 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ

11/27/2020 1:58:41 PM

ਫ਼ਿਰੋਜ਼ਪੁਰ (ਕੁਮਾਰ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ 'ਤੇ 134 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਦੇ ਲਈ ਰਵਾਨਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸੁਸਾਇਟੀ ਦਾ ਇਹ ਜੱਥਾ ਸੇਵਾ ਮੁਕਤ ਐੱਸ.ਡੀ.ਓ. ਜਤਿੰਦਰ ਸਿੰਘ ਦੀ ਅਗਵਾਈ 'ਚ ਪਾਕਿਤਾਨ ਲਈ ਰਵਾਨਾ ਹੋਇਆ ਹੈ।

ਇਹ ਵੀ ਪੜ੍ਹੋ: ਦਿੱਲੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਖੇਤੀਬਾੜੀ ਮੰਤਰੀ ਨੇ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ 

ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਪਾਕਿਸਤਾਨ ਵਲੋਂ ਕਰੀਬ 900 ਸ਼ਰਧਾਲੂ ਨੂੰ ਵੀਜ਼ੇ ਦਿੱਤੇ ਗਏ ਹਨ ਅਤੇ ਸਾਰੇ ਯਾਤਰੀਆਂ ਦੇ ਲਈ ਪਾਕਿਸਤਾਨ ਜਾਣ ਤੋਂ ਪਹਿਲਾਂ ਕੋਰੋਨਾ ਟੈਸਟ ਦੀ ਰਿਪੋਰਟ ਦਿਖਾਉਣੀ ਜ਼ਰੂਰੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਅੱਜ ਰਾਤ ਨੂੰ ਨਨਕਾਣਾ ਸਾਹਿਬ 'ਚ ਅਮਰੀਕਾ ਦੀ ਸੰਸਥਾ ਰਬਾਬੀ ਭਾਈ ਮਰਦਾਨਾ ਫਾਉਂਡੇਸ਼ਨ ਵਲੋਂ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ 'ਤੇ ਸੁਸਾਇਟੀ ਦੇ ਪ੍ਰਧਾਨ ਅਤੇ ਹੋਰ ਅਹੁਦਾ ਅਧਿਕਾਰੀਆਂ ਵਲੋਂ ਜਥੇ ਦੇ ਲੀਡਰ ਜਤਿੰਦਰ ਸਿੰਘ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।


Shyna

Content Editor

Related News