ਫਾਜ਼ਿਲਕਾ ''ਚ ਕੋਰੋਨਾ ਦੇ 58 ਨਵੇਂ ਮਾਮਲੇ ਆਏ ਸਾਹਮਣੇ

01/14/2022 1:05:26 AM

ਫਾਜ਼ਿਲਕਾ (ਸੁਖਵਿੰਦਰ ਥਿੰਦ)-ਸਿਹਤ ਵਿਭਾਗ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਕੋਰੋਨਾ ਵਾਇਰਸ ਮਹਾਮਾਰੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਫਾਜ਼ਿਲਕਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਲੋਕਾਂ ਵੱਲੋਂ ਲਗਾਤਾਰ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ।  ਜਿਸ ਦੇ ਚੱਲਦੇ ਫਾਜ਼ਿਲਕਾ ਜ਼ਿਲ੍ਹੇ ਅੰਦਰ ਲਗਾਤਾਰ ਕੋਰੋਨਾ ਵਾਇਰਸ ਦੇ ਕੇਸਾਂ ਅੰਦਰ ਵਾਧਾ ਹੋ ਰਿਹਾ ਹੈ ਅਤੇ ਅੱਜ ਜ਼ਿਲ੍ਹੇ ਭਰ ਅੰਦਰ 58 ਕੇਸ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਗਏ।

ਇਹ ਵੀ ਪੜ੍ਹੋ :  ਸਪਾ-RLD ਨੇ ਮਿਲ ਕੇ ਜਾਰੀ ਕੀਤੀ 29 ਉਮੀਦਵਾਰਾਂ ਦੀ ਪਹਿਲੀ ਸੂਚੀ

ਲੋਕ ਸੰਪਰਕ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਭਰ ਅੰਦਰ ਹੁਣ ਅਜੇ ਵੀ 221 ਕੇਸ ਐਕਟਿਵ ਹਨ ਅਤੇ 532 ਲੋਕ ਇਸ ਬਿਮਾਰੀ ਨਾਲ ਆਪਣੀ ਜਾਨ ਗੁਆ ਚੁੱਕੇ ਹਨ ਤਾਂ ਸਾਨੂੰ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 470 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar