ਨਸ਼ੇ ਵਾਲੇ ਪਦਾਰਥਾਂ ਸਮੇਤ 6 ਕਾਬੂ

03/04/2020 7:11:14 PM

ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 60 ਨਸ਼ੇ ਵਾਲੀਆਂ ਗੋਲੀਆਂ, 50 ਲਿਟਰ ਲਾਹਣ ਅਤੇ 142 ਬੋਤਲਾਂ ਸ਼ਰਾਬ ਸਮੇਤ ਕਾਰ ਦੀ ਬਰਾਮਦਗੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੌਡ਼ਕੀਆਂ ਦੀ ਪੁਲਸ ਨੇ ਸੁਰਜੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਜਟਾਣਾ ਖੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 60 ਨਸ਼ੇ ਵਾਲੀਆਂ ਗੋੋਲੀਆਂ ਮਾਰਕਾ ਟਰਾਮਾਡੋਲ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਜਸਵਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਮੂਸਾ ਨੂੰ ਕਾਬੂ ਕਰ ਕੇ ਉਸ ਕੋਲੋਂ 96 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਰ, ਥਾਣਾ ਝੁਨੀਰ ਦੀ ਪੁਲਸ ਨੇ ਬਲਜਿੰਦਰ ਸਿੰਘ ਉਰਫ ਬਿੱਟੂ ਪੁੱਤਰ ਦਰਸ਼ਨ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ, ਥਾਣਾ ਬਰੇਟਾ ਦੀ ਪੁਲਸ ਨੇ ਬੀਰਬਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬੋਡ਼ਾਵਾਲ, ਹਾਲ ਮਾਨਸਾ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ, ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਬਿੱਲੂ ਸਿੰਘ ਪੁੱਤਰ ਭੋੋਲਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ, ਥਾਣਾ ਬੋਹਾ ਦੀ ਪੁਲਸ ਨੇ ਦਰਸ਼ਨ ਸਿੰਘ ਪੁੱਤਰ ਜੰਗ ਸਿੰਘ ਵਾਸੀ ਅੱਕਾਂਵਾਲੀ ਨੂੰ ਕਾਬੂ ਕਰ ਕੇ ਉਸ ਕੋਲੋਂ 50 ਲਿਟਰ ਲਾਹਣ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News