ਨਸ਼ੇ ਵਾਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ 6 ਕਾਬੂ

01/17/2020 12:55:37 AM

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਗ੍ਰਾਮ 990 ਮਿਲੀਗ੍ਰਾਮ ਹੈਰੋਇਨ (ਚਿੱਟਾ) ਸਮੇਤ 35,370 ਰੁਪਏ ਦੀ ਡਰੱਗ ਮਨੀ, 180 ਲੀਟਰ ਲਾਹਣ ਅਤੇ 56 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ ਇਕ ਵਿਅਕਤੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।

ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਮੁਲਜ਼ਮ ਸੱਤ ਨਰਾਇਣ ਪੁੱਤਰ ਗਿਰਧਾਰੀ ਲਾਲ ਵਾਸੀ ਬੁਢਲਾਡਾ, ਹਾਲ ਆਬਾਦ ਮੋਹਾਲੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਚੰਡੀਗਡ਼੍ਹ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ (ਚਿੱਟਾ) ਅਤੇ 35,370 ਰੁਪਏ ਦੀ ਡਰੱਗ ਮਨੀ ਸਮੇਤ ਕਾਰ, ਥਾਣਾ ਝੁਨੀਰ ਦੀ ਪੁਲਸ ਨੇ ਸਾਰਜੰਟ ਸਿੰਘ ਪੁੱਤਰ ਜੀਤ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰ ਕੇ ਉਸ ਕੋਲੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ, ਥਾਣਾ ਬੋਹਾ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਭਾਗ ਸਿੰਘ ਵਾਸੀ ਸੇਰਖਾਂ ਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 990 ਮਿਲੀਗ੍ਰਾਮ ਹੈਰੋਇਨ (ਚਿੱਟਾ), ਥਾਣਾ ਭੀਖੀ ਦੀ ਪੁਲਸ ਨੇ ਕੁਲਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਬੋਡ਼ਾਵਾਲ ਨੂੰ ਕਾਬੂ ਕਰ ਕੇ ਉਸ ਕੋਲੋਂ 180 ਲੀਟਰ ਲਾਹਣ, ਥਾਣਾ ਸਰਦੂਲਗਡ਼੍ਹ ਦੀ ਪੁਲਸ ਨੇ ਰਾਜੂ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਝੁਨੀਰ ਅਤੇ ਗੁਲਾਬ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਝੁਨੀਰ ਨੂੰ ਨਾਮਜ਼ਦ ਕਰ ਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਹਿਨਾਈ, ਹਰਿਆਣਾ ਸਮੇਤ ਮੋਟਰਸਾਈਕਲ ਪਲਟੀਨਾ ਬਿਨਾਂ ਨੰਬਰੀ ਬਰਾਮਦ ਕੀਤੀਆਂ ਪਰ ਇਨ੍ਹਾਂ ’ਚੋਂ ਗੁਲਾਬ ਸਿੰਘ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।


Bharat Thapa

Content Editor

Related News