6 ਕਨਾਲਾਂ ''ਚ ਲੱਗੀ ਸਬਜ਼ੀ ਨੂੰ ਅਣਪਛਾਤੇ ਵਿਅਕਤੀ ਨੇ ਕੀਤਾ ਨਸ਼ਟ

03/04/2018 12:09:26 PM


ਗਿੱਦੜਬਾਹਾ (ਕੁਲਭੂਸ਼ਨ) - ਪਿੰਡ ਗੁਰੂਸਰ ਵਿਚ ਇਕ ਕਿਸਾਨ ਵੱਲੋਂ 6 ਕਨਾਲਾਂ ਵਿਚ ਬੀਜੀ ਕੱਦੂਆਂ (ਸਬਜ਼ੀ) ਦੀ ਫਸਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਦੀਨ-ਨਾਸ਼ਕ ਦਵਾਈ ਦੀ ਸਪਰੇਅ ਕਰ ਕੇ ਨਸ਼ਟ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਰੇਸ਼ਮ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਦੱਸਿਆ ਕਿ ਉਸ ਨੇ ਕਰੀਬ 55 ਹਜ਼ਾਰ ਰੁਪਏ ਦੇ ਹਿਸਾਬ ਨਾਲ 6 ਕਨਾਲ ਜ਼ਮੀਨ ਠੇਕੇ 'ਤੇ ਲੈ ਕੇ ਉਸ ਵਿਚ ਕੱਦੂਆਂ ਦੀ ਕਾਸ਼ਤ ਪਾਲੀਥੀਨ ਹਾਊਸ ਹੇਠ ਕੀਤੀ ਸੀ। ਇਸ ਕੰਮ ਲਈ ਕਰੀਬ 30 ਹਜ਼ਾਰ ਰੁਪਏ ਦਾ ਖਰਚਾ ਆ ਚੁੱਕਾ ਸੀ ਅਤੇ ਕੱਦੂਆਂ ਦੀ ਫਸਲ ਲਗਭਗ ਤਿਆਰ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਲਈ ਗਏ ਸਨ ਤਾਂ ਅਣਪਛਾਤੇ ਵਿਅਕਤੀ ਨੇ ਬਾਥੂ ਨਸ਼ਟ ਕਰਨ ਵਾਲੀ ਨਦੀਨ-ਨਾਸ਼ਕ ਦਵਾਈ ਦੀ ਸਪਰੇਅ ਕਰ ਕੇ ਉਸ ਦੀ ਉਕਤ ਫਸਲ ਨੂੰ ਨਸ਼ਟ ਕਰ ਦਿੱਤਾ ਹੈ। ਅਜਿਹੇ ਵਿਚ ਉਸ ਦਾ ਕਰੀਬ ਪੌਣੇ 2 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।ਪੀੜਤ ਕਿਸਾਨ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਗਿੱਦੜਬਾਹਾ ਪੁਲਸ ਅਤੇ ਖੇਤੀਬਾੜੀ ਵਿਭਾਗ ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਕਰ ਦਿੱਤੀ ਹੈ। ਰੇਸ਼ਮ ਸਿੰਘ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ।


Related News