ਨਸ਼ੇ ਵਾਲੇ ਪਦਾਰਥਾਂ ਸਣੇ 6 ਕਾਬੂ

05/21/2020 12:53:35 AM

ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ 6 ਵਿਅਕਤੀਆਂ ਨੂੰ ਕਾਬੂ ਕਰ ਕੇ 35 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕਾਰ ਤੇ ਮੋਟਰਸਾਈਕਲ, 15 ਲੀਟਰ ਲਾਹਣ ਅਤੇ 33 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ 2 ਵਿਅਕਤੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਸ ਨੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਸਰਬਜੀਤ ਸਿੰਘ ਉਰਫ ਟਿੰਕੂ ਪੁੱਤਰ ਹਮੀਰ ਸਿੰਘ ਵਾਸੀ ਸੇਖੂਵਾਸ ਥਾਣਾ ਲਹਿਰਾ (ਸੰਗਰੂਰ) ਅਤੇ ਸਰਬਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਗਿੱਲ ਕਲਾਂ (ਬਠਿੰਡਾ) ਹਾਲ ਪੁੱਤਰੀ ਭੂਰਾ ਸਿੰਘ ਵਾਸੀ ਠੂਠਿਆਂਵਾਲੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ (ਚਿੱਟਾ), ਥਾਣਾ ਸਦਰ ਮਾਨਸਾ ਦੀ ਪੁਲਸ ਨੇ ਹਰਮਿੰਦਰ ਸਿੰਘ ਪੁੱਤਰ ਸਮਿੰਦਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਨਾਜਾਇਜ਼, ਜਗਦੀਸ਼ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭਾਈ ਦੇਸਾ ਨੂੰ ਕਾਬੂ ਕਰ ਕੇ ਉਸ ਕੋਲੋਂ 7 ਬੋਤਲਾਂ ਸ਼ਰਾਬ ਨਾਜਾਇਜ਼, ਰਾਮਪਾਲ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰ ਕੇ ਉਸ ਕੋਲੋਂ 7 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਥਾਣਾ ਬਰੇਟਾ ਦੀ ਪੁਲਸ ਨੇ ਅਜੈਬ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਰੰਘੜਿਆਲ ਵਿਰੁੱਧ ਮਾਮਲਾ ਦਰਜ ਕਰ ਕੇ 15 ਲੀਟਰ ਲਾਹਣ ਅਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਉਕਤ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ ਦੀਪਕ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਮਾਨਸਾ ਨੂੰ ਕਾਰ ਸਵਿਫਟ ਡਿਜਾਇਰ ਸਮੇਤ ਕਾਬੂ ਕਰ ਕੇ 20 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ਕਾਰ ਨੂੰ ਕਬਜ਼ਾ ਪੁਲਸ ’ਚ ਲਿਆ ਗਿਆ। ਦੂਸਰੇ ਵਿਅਕਤੀ ਵਿਨੋਦ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਮਾਨਸਾ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੋਵੋਂ ਵਿਆਕਤੀਆਂ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa