ਚਿੱਟਾ, ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

02/12/2020 11:06:13 PM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)– ਪੁਲਸ ਨੇ ਵੱਖ-ਵੱਖ ਕੇਸਾਂ ’ਚ ਢਾਈ ਗ੍ਰਾਮ ਚਿੱਟਾ, ਨਸ਼ੇ ਵਾਲੀਆਂ 140 ਗੋਲੀਆਂ ਅਤੇ 61 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦੋਂਕਿ 2 ਵਿਅਕਤੀਆਂ ਦੀ ਗ੍ਰਿਫਤਾਰੀ ਬਾਕੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਪੁਲਸ ਅਧਿਕਾਰੀ ਹਰਦੀਪ ਸਿੰਘ ਜਦੋਂ ਗਸ਼ਤ ਦੌਰਾਨ ਸ਼ਹੀਦ ਭਗਤ ਸਿੰਘ ਚੌਕ ਸੁਨਾਮ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਪਿਆਰੋ ਵਾਸੀ ਸੁਨਾਮ ਚਿੱਟਾ ਵੇਚਣ ਦੀ ਆਦੀ ਹੈ, ਉਸ ਨੂੰ ਚਿੱਟਾ ਉਸ ਦਾ ਲਡ਼ਕਾ ਛਿੰਦਾ ਵਾਸੀ ਸੁਨਾਮ ਵੇਚਣ ਲਈ ਸਪਲਾਈ ਕਰਦਾ ਹੈ। ਪਿਆਰੋ ਅੱਜ ਵੀ ਗਾਹਕਾਂ ਨੂੰ ਚਿੱਟਾ ਵੇਚਣ ਲਈ ਘਰੋਂ ਪੈਦਲ ਅਨਾਜ ਮੰਡੀ ਸੁਨਾਮ ਨੂੰ ਗਈ ਹੈ। ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਉਸ ਕੋਲੋਂ ਢਾਈ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਜਦੋਂਕਿ ਉਸ ਦੇ ਪੁੱਤਰ ਛਿੰਦੇ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ ਜਦੋਂ ਚੈਕਿੰਗ ਦੌਰਾਨ ਉਭੇਵਾਲ ਰੋਡ ਸੰਗਰੂਰ ਤੋਂ ਬਰਨਾਲਾ ਓਵਰਬ੍ਰਿਜ ਨੂੰ ਆ ਰਹੇ ਸੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ’ਚ ਫਡ਼ਿਆ ਲਿਫਾਫਾ ਥੱਲੇ ਸੁੱਟ ਦਿੱਤਾ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਲਿਫਾਫੇ ’ਚੋਂ ਨਸ਼ੇ ਵਾਲੀਆਂ 140 ਗੋਲੀਆਂ ਬਰਾਮਦ ਕੀਤੀਆਂ ਗਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਕਰਨੈਲ ਸਿੰਘ ਵਾਸੀ ਸੰਗਰੂਰ ਵਜੋਂ ਹੋਈ ਹੈ। 

ਇਕ ਹੋਰ ਮਾਮਲੇ ’ਚ ਥਾਣਾ ਸਿਟੀ ਮਾਲੇਰਕੋਟਲਾ ਦੇ ਪੁਲਸ ਅਧਿਕਾਰੀ ਸਿਕੰਦਰ ਸਿੰਘ ਜਦੋਂ ਗਸ਼ਤ ਦੌਰਾਨ ਡਰੇਨ ਪੁਲ ਆਦਮਪਾਲ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਸਕੂਟਰ ’ਤੇ ਦੋ ਵਿਅਕਤੀ ਆਉਂਦੇ ਦਿਖਾਈ ਦਿੱਤੇ। ਜਦੋਂ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁਡ਼ਣ ਲੱਗੇ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 18 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਚੰਨਪ੍ਰੀਤ ਸ਼ਰਮਾ ਵਾਸੀ ਬਿੰਜੋਕੀ ਕਲਾਂ, ਜਰਨੈਲ ਸਿੰਘ ਵਾਸੀ ਨੌਸ਼ਹਿਰਾ ਵਜੋਂ ਹੋਈ ਹੈ। 

ਇਸੇ ਤਰ੍ਹਾਂ ਥਾਣਾ ਸ਼ੇਰਪੁਰ ਦੇ ਹੌਲਦਾਰ ਓਂਕਾਰ ਸਿੰਘ ਨੇ ਅਮਰਜੀਤ ਕੌਰ ਉਰਫ ਗੁੱਡੀ ਵਾਸੀ ਸ਼ੇਰਪੁਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 16 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ।

ਇਕ ਹੋਰ ਮਾਮਲੇ ’ਚ ਥਾਣਾ ਸਦਰ ਸੰਗਰੂਰ ਦੇ ਪੁਲਸ ਅਧਿਕਾਰੀ ਅਜੈਬ ਸਿੰਘ ਜਦੋਂ ਗਸ਼ਤ ਦੌਰਾਨ ਬੱਸ ਸਟੈਂਡ ਤੁੰਗਾਂ ਮੌਜੂਦ ਸਨ ਤਾਂ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਜਸਵੀਰ ਸਿੰਘ ਵਾਸੀ ਕੁਲਾਰ ਖੁਰਦ ਦੇ ਘਰ ਰੇਡ ਕਰ ਕੇ 27 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਉਸ ਵਿਰੁੱਧ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਓਧਰ, ਥਾਣਾ ਲਹਿਰਾ ਦੇ ਪੁਲਸ ਅਧਿਕਾਰੀ ਹਰਮਿੰਦਰ ਸਿੰਘ ਜਦੋਂ ਗਸ਼ਤ ਦੌਰਾਨ ਬੱਸ ਅੱਡਾ ਚੂਡ਼ਲ ਕਲਾਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਅਮਰੀਕ ਸਿੰਘ ਵਾਸੀ ਲਹਿਰਾ ਹਾਲ ਅਾਬਾਦ ਪਿੰਡ ਚੂਡ਼ਲ ਕਲਾਂ ਗਾਂਜਾ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਉਸ ’ਤੇ ਰੇਡ ਕਰ ਕੇ ਉਸ ਕੋਲੋਂ 500 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ।


Bharat Thapa

Content Editor

Related News