ਨਸ਼ਿਆ ਵਿਰੁੱਧ 6 ਮੁਕੱਦਮੇ ਦਰਜ਼, 5 ਦੋਸ਼ੀ ਗ੍ਰਿਫਤਾਰ

12/06/2019 12:52:43 AM

ਮਾਨਸਾ, (ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲੇ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।  

1. ਮੁਕੱਦਮਾ ਨੰ:342/2019 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ|
ਬਰਾਮਦਗੀ: 15 ਕਿਲੋਗ੍ਰਾਮ ਭੁੱਕੀ ਚੂਰਾਪੋਸਤ|
ਦੋਸੀ: 1).ਪਰਮਜੀਤ ਕੌਰ ਉਰਫ ਪੱਪੀ (35 ਸਾਲ) ਪਤਨੀ ਬਿੱਲਾ ਸਿੰਘ ਵਾਸੀ ਸ਼ਹੀਸਣ ਜਿਲਾ ਭਰਤਪੁਰ,  
   ਰਾਜਸਥਾਨ (ਗ੍ਰਿਫਤਾਰ)
2).ਰਾਣੌ ਕੌਰ ਪਤਨੀ ਸੁਰਿੰਦਰਪਾਲ ਵਾਸੀ ਬਕੈਨਕਾ, ਜ਼ਿਲਾ ਅਲਬਰ, ਰਾਜਸਥਾਨ
  (ਗ੍ਰਿਫਤਾਰ ਨਹੀ)
ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਬੱਸ ਸਟੈਡ ਸਰਦੂਲਗੜ ਪਾਸ ਪਰਮਜੀਤ ਕੌਰ ਉਰਫ ਪੱਪੀ ਉਕਤ ਨੂੰ ਕਾਬੂ ਕਰਕੇ 15 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਅਤੇ ਇੱਕ ਦੋਸ਼ਣ ਰਾਣੋ ਕੌਰ ਉਕਤ ਮੌਕਾ ਤੋ ਭੱਜ ਗਈ, ਜਿਸਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ| ਗ੍ਰਿਫਤਾਰ ਦੋਸ਼ਣ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਨ੍ਹਾਂ ਨੇ ਇਹ ਭੁੱਕੀ ਚੂਰਾਪੋਸਤ ਰਾਜਸਥਾਨ ਪ੍ਰਾਂਤ ਤੋ 1200/^ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 3300/^ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਗ੍ਰਿਫਤਾਰ ਦੋਸ਼ਣ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਕਿੱਥੋ, ਕਿਸ ਪਾਸੋਂ ਲਿਆਂਦੀ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ| ਜਿਨ੍ਹਾਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ|

2. ਮੁਕੱਦਮਾ ਨੰ:341/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ|
ਬਰਾਮਦਗੀ: 190 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਨਵਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਪਿੰਡ ਝੰਡਾਂ ਕਲਾਂ ਪਾਸ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 190 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ ਦੀ ਬਰਾਮਦਗੀ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ।| ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ|

3. ਮੁਕੱਦਮਾ ਨੰ:219/2019 ਅ/ਧ 20/61/85 ਐਨ.ਡੀ.ਪੀ.ਐਸ. ਐਕਟ ਥਾਣਾ ਬੋਹਾ|
ਬਰਾਮਦਗੀ: 44 ਗ੍ਰਾਮ ਗਾਂਜਾ
ਦੋਸ਼ੀ: ਜੀਵਨ ਸਿੰਘ (33 ਸਾਲ) ਪੁੱਤਰ ਸਤਨਾਮ ਸਿੰਘ ਵਾਸੀ ਬੋਹਾ (ਗ੍ਰਿਫਤਾਰ)
ਥਾਣਾ ਬੋਹਾ ਦੀ ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਸੇਮ ਨਾਲਾ ਪਿੰਡ ਸੇਰਖਾਂਵਾਲਾ ਪਾਸ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 44 ਗ੍ਰਾਮ ਗਾਂਜਾ ਦੀ ਬਰਾਮਦਗੀ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ| ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ|

4. ਮੁਕੱਦਮਾ ਨੰ:431/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਾਨਸਾ|
ਬਰਾਮਦਗੀ: 40 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਹਾਕਮ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹੀਰੇਵਾਲਾ (ਗ੍ਰਿਫਤਾਰ)
5. ਮੁਕੱਦਮਾ ਨੰ:205/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਿਟੀ^1 ਮਾਨਸਾ|
ਬਰਾਮਦਗੀ: 72 ਬੋਤਲਾਂ ਸ਼ਰਾਬ ਠੇਕਾ ਹਰਿਆਣਾ
ਦੋਸੀ: 1). ਮਿੰਟੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਜੁਵਾਹਰਕੇ (ਗ੍ਰਿਫਤਾਰ ਨਹੀ)
2). ਬੱਬੂ ਸਿੰਘ ਵਾਸੀ ਨੰਗਲ ਕਲਾਂ (ਗ੍ਰਿਫਤਾਰ ਨਹੀ)

6. ਮੁਕੱਦਮਾ ਨੰ:171/2019 ਅ/ਧ 61/1/14 ਆਬਕਾਰੀ ਐਕਟ ਥਾਣਾ ਬਰੇਟਾ|
ਬਰਾਮਦਗੀ: 12 ਬੋਤਲਾਂ ਸ਼ਰਾਬ ਠੇਕਾ ਹਰਿਆਣਾ
ਦੋਸੀ: ਦੇਸਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਬੁਢਲਾਡਾ (ਗ੍ਰਿਫਤਾਰ)


ਅਖੀਰ ਵਿੱਚ ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|


Bharat Thapa

Content Editor

Related News