ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 6 ਮੋਬਾਈਲ ਫੋਨ ਬਰਾਮਦ, 2 ਹਵਾਲਾਤੀਆਂ ਤੇ 3 ਬੰਦੀਆਂ ਖ਼ਿਲਾਫ਼ ਕੇਸ ਦਰਜ

Sunday, Jun 21, 2026 - 01:49 PM (IST)

ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 6 ਮੋਬਾਈਲ ਫੋਨ ਬਰਾਮਦ, 2 ਹਵਾਲਾਤੀਆਂ ਤੇ 3 ਬੰਦੀਆਂ ਖ਼ਿਲਾਫ਼ ਕੇਸ ਦਰਜ

ਫਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫਰੀਦਕੋਟ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀਆਂ ਗਈਆਂ ਅਚਨਚੇਤ ਤਲਾਸ਼ੀਆਂ ਦੌਰਾਨ 6 ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ 2 ਹਵਾਲਾਤੀਆਂ ਅਤੇ 3 ਬੰਦੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਭਿਵਮਤੇਜ ਸਿੰਗਲਾ ਵੱਲੋਂ ਭੇਜੇ ਗਏ ਪੱਤਰ 'ਚ ਦੱਸਿਆ ਗਿਆ ਕਿ ਡਿਪਟੀ ਸੁਪਰਡੈਂਟ (ਸਿਕਿਓਰਿਟੀ) ਰਵੀ ਕੁਮਾਰ ਦੀ ਨਿਗਰਾਨੀ ਹੇਠ ਜੇਲ੍ਹ ਦੇ ਵੱਖ-ਵੱਖ ਬਲਾਕਾਂ ਅਤੇ ਬੈਰਕਾਂ ਦੀ ਅਚਨਚੇਤ ਤਲਾਸ਼ੀ ਲਈ ਗਈ। ਇਸ ਦੌਰਾਨ ਹਵਾਲਾਤੀ ਗਗਨਦੀਪ ਸਿੰਘ ਵਾਸੀ ਕੋਟਕਪੂਰਾ, ਹਵਾਲਾਤੀ ਧਰਮਪਾਲ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬੰਦੀ ਹਰਮਨਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਫਾਜ਼ਿਲਕਾ ਅਤੇ ਬੰਦੀ ਮਨਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਮੋਗਾ ਕੋਲੋਂ 2 ਟੱਚ ਸਕਰੀਨ ਅਤੇ 3 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ, 30 ਨੂੰ ਹੋਵੇਗੀ ਵਾਪਸੀ

ਇਸੇ ਦੌਰਾਨ ਸਹਾਇਕ ਸੁਪਰਡੈਂਟ ਪ੍ਰਭਦਿਆਲ ਸਿੰਘ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਇੱਕ ਹੋਰ ਅਚਨਚੇਤ ਤਲਾਸ਼ੀ ਦੌਰਾਨ ਸਿਕਿਓਰਿਟੀ ਜ਼ੋਨ ਦੇ ਬਲਾਕ-ਬੀ ਦੀ ਬੈਰਕ ਨੰਬਰ 6 ਵਿੱਚ ਬੰਦੀ ਨਵਜੋਤ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਕੋਲੋਂ ਇੱਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ। ਦੋਵਾਂ ਮਾਮਲਿਆਂ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਥਾਣਾ ਸਿਟੀ ਫਰੀਦਕੋਟ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਜੇਲ੍ਹ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ। ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਗੁਰਪਾਲ ਸਿੰਘ, ਇਨਵੈਸਟੀਗੇਸ਼ਨ ਵਿੰਗ ਫਰੀਦਕੋਟ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News