ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ''ਚੋਂ 6 ਮੋਬਾਇਲ ਫ਼ੋਨ ਬਰਾਮਦ, ਪੁਲਸ ਨੇ ਕੈਦੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

12/09/2023 1:26:12 PM

ਫ਼ਿਰੋਜ਼ਪੁਰ (ਕੁਮਾਰ)- ਮੋਬਾਇਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਰਹੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ 6 ਹੋਰ ਮੋਬਾਇਲ ਫ਼ੋਨ ਬਰਾਮਦ ਹੋਏ ਹਨ। ਜਿਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲਜੀਤ ਸਿੰਘ, ਰਿਸ਼ਵਪਾਲ ਗੋਇਲ ਅਤੇ ਸੁਖਜਿੰਦਰ ਸਿੰਘ ਵੱਲੋਂ ਭੇਜੇ ਲਿਖਤੀ ਪੱਤਰਾਂ ਦੇ ਆਧਾਰ 'ਤੇ ਥਾਣਾ ਸਿਟੀ ਫਿਰੋਜ਼ਪੁਰ 'ਚ ਕੈਦੀ, 2 ਹਵਾਲਾਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਗੁਰਮੇਲ ਸਿੰਘ ਅਤੇ ਏ.ਐੱਸ.ਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਲਿਖਤੀ ਸੂਚਨਾ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲੰਗਰ ਦੀ ਬੈਰਕ ਨੰਬਰ 2 ਦੀ ਤਲਾਸ਼ੀ ਲਈ ਤਾਂ ਕੈਦੀ ਆਕਾਸ਼ ਕੋਲੋਂ ਕੀਪੈਡ ਨੋਕੀਆ, ਸਿਮ ਕਾਰਡ ਬਰਾਮਦ ਹੋਇਆ। ਇਸ ਦੇ ਨਾਲ ਹੀ ਕੈਦੀ ਮਾਈਕਲ ਭੰਡਾਰੀ ਕੋਲੋਂ ਇਕ ਓਪੋ ਟੱਚ ਸਕਰੀਨ ਮੋਬਾਇਲ ਫੋਨ ਤੇ ਕੈਦੀ ਕਰਨ ਕੋਲੋਂ ਇਕ ਸੈਮਸੰਗ ਟੱਚ ਸਕਰੀਨ ਮੋਬਾਇਲ, ਇਕ ਨੋਕੀਆ ਕੀਪੈਡ ਅਤੇ ਇਕ ਸੈਮਸੰਗ ਕੀਪੈਡ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਸਿਮ ਕਾਰਡ ਤੋਂ ਬਿਨਾਂ ਇੱਕ ਹੋਰ ਲਾਵਾਰਿਸ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ।

 ਇਹ ਵੀ ਪੜ੍ਹੋ-  ਯੂਕੇ ਦੇ ਨਵੇਂ ਵੀਜ਼ਾ ਨਿਯਮਾਂ ਨਾਲ ਪੰਜਾਬ 'ਚ ਕਾਨਟਰੈਕਟ ਵਿਆਹਾਂ 'ਤੇ ਪੈ ਸਕਦੈ ਵੱਡਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News