ਮੋਗਾ ਪੁਲਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ 6 ਲੋਕ ਗ੍ਰਿਫਤਾਰ

06/06/2020 4:05:14 PM

ਮੋਗਾ (ਵਿਪਨ) : ਪੰਜਾਬ ਸਰਕਾਰ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਮਾਈਨਿੰਗ ਦਾ ਕੰਮ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਮੱਦੇਨਜ਼ਰ ਮੋਗਾ ਪੁਲਸ ਵਲੋਂ ਨਾਕੇਬੰਦੀ ਦੌਰਾਨ ਜ਼ੀਰਾ ਵਲੋਂ ਆ ਰਹੇ ਰੇਤ ਦੇ ਭਰੇ ਟਰਾਲੇ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਤਾਂ ਪਾਇਆ ਕਿ 6 ਲੋਕ 2 ਟਰਾਲਿਆਂ 'ਤੇ ਮਾਈਨਿੰਗ ਕਰਕੇ ਲਿਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੋਗਾ ਦੇ ਡੀ. ਐਸ. ਪੀ. ਬਲਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਇਨ੍ਹਾਂ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਹਾਂ ਟਰਾਲਿਆਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। 


Babita

Content Editor

Related News