ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ

11/20/2019 12:10:15 AM

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇੰਨ (ਚਿੱਟਾ), 8 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 300 ਨਸ਼ੀਲੀਆ ਗੋਲੀਆਂ ਅਤੇ 84 ਬੋਤਲਾਂ ਸ਼ਰਾਬ ਸਮੇਤ ਇਕ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ ਇਕ ਵਿਅਕਤੀ ਭੱਜਣ ਵਿਚ ਸਫਲ ਹੋ ਗਿਆ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਸ ਨੇ ਰਾਮਸਰੂਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਦਾਨੇਵਾਲਾ ਨੂੰ ਕਾਬੂ ਕਰਕੇ 4 ਗ੍ਰਾਮ ਹੈਰੋਇੰਨ (ਚਿੱਟਾ), ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਸ ਨੇ ਰਣਜੀਤ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਬਾਹਮਣਵਾਲਾ ਹਰਿਆਣਾ, ਜਗਸੀਰ ਸਿੰਘ ਪੁੱਤਰ ਗਾਕੀ ਸਿੰਘ ਵਾਸੀ ਬਾਹਮਣਵਾਲਾ ਹਰਿਆਣਾ ਅਤੇ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਿਰਸੀਵਾਲਾ ਥਾਣਾ ਬਰੇਟਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ ਸਪਲੈਂਡਰ-ਪ੍ਰੋ ਬਿਨਾ ਨੰਬਰੀ, ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਨਛੱਤਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ ਉਸ ਕੋਲੋਂ 300 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ, ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ ਗਗਨਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਦੀਦਾਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ। ਇਸੇ ਤਰਾਂ ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਜਸਪਾਲ ਸਿੰਘ ਉਰਫ ਗੱਗੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਜਵਾਹਰਕੇ ਕੋਲੋਂ 72 ਬੋਤਲਾਂ ਸ਼ਰਾਬ ਠੇਕਾ ਮਾਰਕਾ ਸ਼ਹਿਨਾਈ ਹਰਿਆਣਾ ਬਰਾਮਦ ਕੀਤੀਆਂ, ਪੰ੍ਰਤੂ ਜਸਪਾਲ ਸਿੰਘ ਮੌਕੇ ਤੇ ਭੱਜਣ ਵਿਚ ਸਫਲ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa