ਨਸ਼ੇ ਵਾਲੇ ਪਦਾਰਥਾਂ ਸਮੇਤ 6 ਕਾਬੂ

02/14/2020 1:11:34 AM

ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 290 ਨਸ਼ੇ ਵਾਲੀਆਂ ਗੋੋਲੀਆਂ ਅਤੇ 146 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਅਤੇ ਐੱਸ. ਟੀ. ਐਫ. ਦੀ ਪੁਲਸ ਨੇ ਮੁਲਜ਼ਮ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਦੁੱਲਾ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰ ਕੇ ਉਸ ਕੋਲੋਂ 290 ਨਸ਼ੇ ਵਾਲੀਆਂ ਗੋੋਲੀਆਂ ਮਾਰਕਾ ਕਲੋਵੀਡੋਲ, ਥਾਣਾ ਝੁਨੀਰ ਦੀ ਪੁਲਸ ਨੇ ਗੁਰਤੇਜ ਸਿੰਘ ਉਰਫ ਕਾਲਾ ਪੁੱਤਰ ਲਾਭ ਸਿੰਘ ਵਾਸੀ ਆਲਮਪੁਰ ਮੰਦਰਾਂ ਅਤੇ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਜੀਤ ਸਿੰਘ ਵਾਸੀ ਆਲਮਪੁਰ ਮੰਦਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ ਸਮੇਤ ਮੋਟਰਸਾਈਕਲ ਮਾਰਕਾ ਹੀਰੋੋ ਐੱਚ. ਐੱਫ. ਡੀਲਕਸ ਬਿਨਾਂ ਨੰਬਰੀ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਕੁਲਦੀਪ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 38 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ, ਥਾਣਾ ਸਦਰ ਮਾਨਸਾ ਦੀ ਹੀ ਪੁਲਸ ਨੇ ਬਾਵਾ ਸਿੰਘ ਉਰਫ ਮੂੰਗੀ ਪੁੱਤਰ ਜਰਨੈਲ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਸਮੇਤ ਕਾਰ ਨੰ. ਡੀ. ਐੱਲ. 4 ਸੀ. ਏ. ਡੀ.-7090., ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ ਜਸਪਾਲ ਸਿੰਗਲਾ ਉਰਫ ਪਾਲਾ ਪੁੱਤਰ ਹੰਸ ਰਾਜ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News