ਬਰਗਾੜੀ ਮੋਰਚਾ: 416ਵੇਂ ਜਥੇ ''ਚ ਅੱਜ ਫ਼ਰੀਦਕੋਟ ਦੇ 6 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ
Friday, Sep 02, 2022 - 06:50 PM (IST)
 
            
            ਜੈਤੋ (ਰਘੂਨੰਦਨ ਪਰਾਸ਼ਰ) : ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ਼ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਲਗਾਤਾਰ ਚੱਲ ਰਿਹਾ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ 'ਚ ਚੱਲ ਰਿਹਾ ਹੈ। ਅੱਜ ਜਥੇ ਦੀ ਅਗਵਾਈ ਯੂਥ ਵਿੰਗ ਪ੍ਰਧਾਨ ਡਾਕਟਰ ਬਲਵੀਰ ਸਿੰਘ ਸਰਾਂਵਾਂ ਨੇ ਕੀਤੀ।
ਇਹ ਵੀ ਪੜ੍ਹੋ : ਮਹਿਲਾ 'ਤੇ ਰਿਵਾਲਵਰ ਤਾਨਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਹੇਠ 7 ਨਾਮਜ਼ਦ
ਅੱਜ ਜ਼ਿਲ੍ਹਾ ਫ਼ਰੀਦਕੋਟ ਦੇ 6 ਸਿੰਘਾਂ ਤਰਸੇਮ ਸਿੰਘ, ਬਲਕਰਨ ਸਿੰਘ, ਅੰਗਰੇਜ਼ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ ਤੇ ਰਾਜਵੀਰ ਸਿੰਘ ਆਦਿ ਨੇ ਸਿੱਖ ਸੰਗਤ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ 'ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ ਦਿੱਤੀ।
ਇਹ ਵੀ ਪੜ੍ਹੋ : ਦੋ ਦੁਕਾਨਦਾਰਾਂ 'ਚ ਹੋਏ ਝਗੜੇ ਦਾ ਮਾਮਲਾ ਭਖਿਆ, ਪੁਲਸ ਨੇ ਇੱਕ ਧਿਰ 'ਤੇ ਪਰਚਾ ਕੀਤਾ ਦਰਜ
ਜਥੇ ਨੂੰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਗੁਰਦੀਪ ਸਿੰਘ ਢੁੱਡੀ,ਦਵਿੰਦਰ ਸਿੰਘ ਚੁਰੀਆਂ , ਸੁਖਜੀਤ ਸਿੰਘ ਮੱਖੂ ,ਇਕਬਾਲ ਸਿੰਘ ਸੰਧੂ ਬਰਗਾੜੀ,ਗੁਰਲਾਲ ਸਿੰਘ ਦਬੜੀਖਾਨਾ, ਮਾਸਟਰ ਜਗਤਾਰ ਸਿੰਘ ਦਬੜੀਖਾਨਾ, ਪ੍ਰੈਸ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ ਜਗਜੀਤ ਸਿੰਘ, ਅਜੇ ਸਿੰਘ ਜੋਧਪੁਰ, ਬਲਵਿੰਦਰ ਸਿੰਘ ਸੰਧੂ, ਮਨਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਸੌਰਬਦੀਪ ਸਿੰਘ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ ਤੇ ਜਥੇ. ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            