ਦੁਸਹਿਰੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ 60 ਫੁੱਟ ਦਾ ਰਾਵਣ ਕੀਤਾ ਜਾਵੇਗਾ ਅਗਨ ਭੇਟ

10/23/2023 3:35:15 PM

ਮੁਕਸਤਰ ਸਾਹਿਬ (ਕੁਲਦੀਪ) : ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਰਾਮ ਸੇਵਾ ਸੰਮਤੀ ਵੱਲੋਂ ਦੁਸਹਿਰੇ ਮੌਕੇ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਹੋ ਰਹੇ ਇਸ ਸਮਾਗਮ ਸਬੰਧੀ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗਰੇ ਤੋਂ ਆਏ ਵਿਅਕਤੀਆਂ ਵੱਲੋਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ 60 ਫੁੱਟ ਉੱਚੇ ਬੁੱਤ ਤਿਆਰ ਕੀਤੇ ਜਾ ਰਹੇ ਹਨ। ਆਗਰੇ ਦੇ ਕਲਾਕਾਰਾਂ ਦਾ ਕਹਿਣਾ ਹੈ ਕਿ ਉਹ 2 ਮਹੀਨੇ ਪਹਿਲਾਂ ਇਹ ਕੰਮ ਸ਼ੁਰੂ ਕਰਦੇ ਹਨ ਅਤੇ ਲੱਕੜ, ਸਰ ਅਤੇ ਬਾਂਸ ਤੋਂ ਤਿਆਰ ਹੋਣ ਵਾਲੇ ਇਨ੍ਹਾਂ ਬੁੱਤਾਂ ਵਿਚ ਪ੍ਰਦੂਸ਼ਣ ਰਹਿਤ ਪਟਾਕੇ ਪਾਏ ਜਾਣਗੇ। ਇਹਨਾਂ ਬੁੱਤਾਂ ਨੂੰ ਰਿਮੋਟ ਨਾਲ ਅਗਨ ਭੇਟ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ

ਦੁਸਹਿਰਾ ਸਮਾਗਮ ਸਬੰਧੀ ਗੱਲਬਾਤ ਕਰਦਿਆ ਸ਼੍ਰੂੀ ਰਾਮ ਸੇਵਾ ਸੰਮਤੀ ਦੇ ਅਹੁਦੇਦਾਰ ਸੰਜੀਵ ਖੇੜਾ ਨੇ ਦੱਸਿਆ ਕਿ ਦੁਸਹਿਰੇ ਵਿਚ ਪਹਿਲਾਂ ਧਾਰਮਿਕ ਰੀਤੀ ਅਨੁਸਾਰ ਰਾਮਲੀਲਾ ਦੇ ਵੱਖ-ਵੱਖ ਦ੍ਰਿਸ਼ ਸਰਕਾਰੀ ਕਾਲਜ ਦੀ ਗਰਾਊਂਡ ਵਿਚ ਪੇਸ਼ ਕੀਤੇ ਜਾਣਗੇ ਅਤੇ ਇਨ੍ਹਾਂ ਦ੍ਰਿਸ਼ਾਂ ਲਈ ਜਲੰਧਰ ਤੋਂ ਕਲਾਕਾਰ ਪਹੁੰਚ ਰਹੇ ਹਨ। ਰਾਮਲੀਲਾ ਦੇ ਦ੍ਰਿਸਾਂ ਤੋਂ ਇਲਾਵਾ ਸਰਕਾਰੀ ਕਾਲਜ ਦੀ ਗਰਾਊਂਡ ਵਿਚ ਸਕੂਲੀ ਬੱਚਿਆਂ ਦਾ ਸੱਭਿਆਚਾਰਕ ਸਮਾਗਮ ਹੋਵੇਗਾ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਪੇਸ਼ਕਾਰੀ ਹੋਵੇਗੀ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪ੍ਰਬੰਧ ਸੰਮਤੀ ਵੱਲੋਂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਦੁਸਹਿਰੇ ਮੌਕੇ ਨਸ਼ਿਆਂ ਵਿਰੁੱਧ ਵੱਡਾ ਸੁਨੇਹਾ ਆਮ ਲੋਕਾਂ ਤੱਕ ਪਹੁੰਚਾਉਣ ਲਈ ਸੰਮਤੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ: ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anuradha

Content Editor

Related News