ਬਠਿੰਡਾ ਜ਼ਿਲ੍ਹੇ ''ਚ ਕੋਰੋਨਾ ਨਾਲ 2 ਦੀ ਮੌਤ, 63 ਪਾਜ਼ੇਟਿਵ

09/13/2020 2:19:09 AM

ਬਠਿੰਡਾ, (ਵਰਮਾ)- ਜ਼ਿਲ੍ਹੇ ’ਚ ਕੋਰੋਨਾ ਵਾਇਰਸ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 63 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਜ਼ਿਲੇ ’ਚ ਹੁਣ ਤੱਕ 3965 ਲੋਕ ਕੋਰੋਨਾ ਪਾਜ਼ੇਟਿਵ ਹੋਏ ਹਨ, ਜਦਕਿ 69 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਬਠਿੰਡਾ ’ਚ ਰੈਂਪਿਡ ਟੈਸਟ ਨਾਲ ਕਰਵਾਈ ਜਾਂਚ ’ਚ 100 ਦੇ ਲਗਭਗ ਲੋਕਾਂ ’ਚ ਕੋਰੋਨਾ ਦੀ ਪੁਸ਼ਟੀ ਹੋਈ ਸੀ। ਉੱਥੇ ਹੀ ਸ਼ਨੀਵਾਰ ਨੂੰ ਫਰੀਦਕੋਟ ਮੈਡੀਕਲ ਕਾਲਜ ਵਲੋਂ ਜਾਰੀ ਸੂਚੀ ’ਚ ਹੁਣ ਤੱਕ 33 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈÂ ਹੈ, ਜਦਕਿ ਰੈਂਪਿਡ ਟੈਸਟ ’ਚ 30 ਨਵੇਂ ਮਾਮਲੇ ਸਾਹਮਣੇ ਆਏ ਹਨ।

ਬਠਿੰਡਾ ’ਚ ਪਹਿਲੀ ਮੌਤ ਫਿਰੋਜ਼ਪੁਰ ਦੇ ਇਕ ਪਿੰਡ ਦੇ 65 ਸਾਲਾ ਵਿਅਕਤੀ ਦੀ ਹੋਈ ਸੀ ਜੋ ਪਿਛਲੇ ਕਈ ਦਿਨਾਂ ਤੋਂ ਲੀਵਰ ਦੀ ਸਮੱਸਿਆ ਨਾਲ ਪੀੜਤ ਸੀ ਅਤੇ ਦੋ ਦਿਨ ਪਹਿਲਾਂ ਉਸ ਨੂੰ ਸਾਹ ਲੈਣ ’ਚ ਪ੍ਰੇਸ਼ਾਨੀ ਹੋਈ ਤਾਂ ਪਰਿਵਾਰਕ ਮੈਂਬਰਾਂ ਵਲੋਂ ਕੋਰੋਨਾ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਅਤੇ ਇਸ ਤੋਂ ਬਾਅਦ ਉਸ ਨੇ ਸ਼ਨੀਵਾਰ ਦੀ ਸਵੇਰ 8 ਵਜੇ ਦਮ ਤੋੜ ਦਿੱਤਾ।

ਇਸ ਤਰ੍ਹਾਂ ਗੋਨਿਆਣਾ ਮੰਡੀ ਵਾਸੀ ਇਕ ਵਿਅਕਤੀ ਨੇ ਵੀ ਕੋਰੋਨਾ ਨਾਲ ਦਮ ਤੋੜ ਦਿੱਤਾ ਜੋ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ। ਉਸ ਨੂੰ ਕਈ ਦਿਨਾਂ ਤੋਂ ਘਬਰਾਹਟ ਦੇ ਨਾਲ ਸਾਹ ਲੈਣ ’ਚ ਪ੍ਰੇਸ਼ਾਨੀ ਹੋ ਰਹੀ ਸੀ, ਉੱਥੇ ਹੀ ਦੋ ਦਿਨ ਪਹਿਲਾ ਤੇਜ਼ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਉਸ ਤੋਂ ਬਾਅਦ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸਮਾਜ ਸੇਵੀ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਜਨੇਸ਼ ਜੈਨ, ਰਾਕੇਸ਼ ਜਿੰਦਲ, ਬੌਬੀ, ਜਸਕਰਨ ਸਿੰਘ ਨੇ ਨਾਇਬ ਤਹਿਸੀਲਦਾਰ ਰਣਵੀਰ ਸਿੰਘ ਅਤੇ ਰੀਡਰ ਗੁਰਦੀਪ ਸਿੰਘ ਦੀ ਮੌਜਦੂਗੀ ’ਚ ਉਕਤ ਲਾਸ਼ਾਂ ਦਾ ਅੰਤਿਮ ਸੰਸਕਾਰ ਕੀਤਾ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।


Bharat Thapa

Content Editor

Related News