ਮੰਡੀਆਂ ’ਚ ਐਤਵਾਰ ਤੱਕ ਹੋਈ 7,46,851 ਮੀਟ੍ਰਿਕ ਟਨ ਕਣਕ ਦੀ ਖਰੀਦ

05/12/2020 1:30:47 AM

ਫਿਰੋਜ਼ਪੁਰ,(ਮਲਹੋਤਰਾ, ਕੁਮਾਰ, ਪਰਮਜੀਤ, ਭੁੱਲਰ, ਖੁੱਲਰ)– ਜ਼ਿਲ੍ਹੇ ਦੀਆਂ ਮੰਡੀਆਂ ਵਿਚ ਐਤਵਾਰ ਸ਼ਾਮ ਤੱਕ 7 ਲੱਖ 47 ਹਜ਼ਾਰ 879 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 46 ਹਜ਼ਾਰ 851 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਮੰਡੀਆਂ ’ਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋਡ਼ੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ ਪਨਗਰੇਨ ਵੱਲੋਂ 260218 ਮੀਟ੍ਰਿਕ ਟਨ, ਐੱਫ. ਸੀ. ਆਈ. ਵੱਲੋਂ 22773 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 188025 ਮੀਟ੍ਰਿਕ ਟਨ, ਪਨਸਪ ਵੱਲੋਂ 145413 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 118952 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 5470 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 88 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮਿੱਥੇ ਸਮੇਂ ’ਚ ਹੀ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇ।

Bharat Thapa

This news is Content Editor Bharat Thapa