ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 7.50 ਲੱਖ ਦੀ ਠੱਗੀ

12/24/2019 8:36:39 PM

ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਸੁਖਮੰਦਰ ਸਿੰਘ ਵਾਸੀ ਸੈਣੇਵਾਲਾ ਨੇ ਸਿਵਲ ਲਾਈਨ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਇਟਲੀ ਜਾਣ ਲਈ ਰੋਹਨਦੀਪ ਸਿੰਘ ਵਾਸੀ ਟਕਾਵਾਲੀ ਮੌਡ਼ ਨਾਲ ਰਾਬਤਾ ਕਾਇਮ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਮੁਲਜ਼ਮ ਦੀਆਂ ਗੱਲਾਂ ’ਚ ਆ ਕੇ ਉਸ ਨੂੰ 7,50,000 ਰੁਪਏ ਦੇ ਦਿੱਤੇ। ਪਰ ਬਾਅਦ ਮੁਲਜ਼ਮ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਜਦੋਂ ਉਸ ਨੇ ਮੁਲਜ਼ਮ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਟਾਲ-ਮਟੋਲ ਕਰਨ ਲੱਗਾ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਨਾ ਭੇਜ ਕੇ ਉਸ ਨਾਲ ਠੱਗੀ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa