ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ ਕਰਕੇ 7 ਦੋਸ਼ੀ ਕੀਤੇ ਗ੍ਰਿਫਤਾਰ : SSP

12/23/2020 12:35:27 PM

ਮਾਨਸਾ: ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਸੁਖਜੀਤ ਸਿੰਘ ਉਰਫ ਜੀਤਾ ਪੁੱਤਰ ਭੂਰਾ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਨੂੰ ਕਾਬੂ ਕਰਕੇ 300 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਦੋਸ਼ੀਆਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ ਪੁਲਸ ਪਾਰਟੀ ਨੇ ਦੋ ਦੋਸ਼ੀਆਂ ਹੈਪੀ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰ:7 ਮਾਨਸਾ ਅਤੇ ਹੈਪੀ ਕੁਮਾਰ ਪੁੱਤਰ ਰਾਮਚੰਦ ਵਾਸੀ ਵਾਰਡ ਨੰ:14 ਮਾਨਸਾ ਨੂੰ ਜੈਨ ਕਾਰ ਨੰ:ਪੀਬੀ.1ਏਆਰ—0936 ਸਮੇਤ ਕਾਬੂ ਕਰਕੇ 3 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਸ ਵਿੱਚ ਲਿਆ ਗਿਆ ਹੈ। ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।  ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੋਹਣ ਲਾਲ ਪੁੱਤਰ ਰੋਸ਼ਨ ਲਾਲ ਵਾਸੀ ਸੰਘਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੋ ਮੁਲਜਿਮਾਂ ਅਜੇ ਸ਼ਰਮਾ ਉਰਫ ਗੋਰਾ ਪੁੱਤਰ ਤਰਲੋਚਨ ਪਾਲ ਅਤੇ ਹਰਪਰੀਤ ਸਿੰਘ ਉਰਫ ਪੀਤਾ ਪੁੱਤਰ ਜਗਤਾਰ ਸਿੰਘ ਵਾਸੀਅਨ ਬਰਨਾਲਾ ਨੂੰ ਸਕੂਟਰੀ ਐਕਟਿਵਾ ਨੰ:ਪੀਬੀ.32ਯੂ—9556 ਸਮੇਤ ਕਾਬੂ ਕਰਕੇ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਸਕੂਟਰੀ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਪਿੰਡ ਨਾਹਰਾ ਦੇ ਖੇਤ ਵਿਚੋਂ 1 ਬੈਗ ਅਤੇ 2 ਝੋਲਿਆ ਵਿੱਚ ਪਾਈ 100 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਹੋਣ ਤੇ ਨਾਮਲੂਮ ਵਿਅਕਤੀ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ, ਮੁਲਜਿਮ ਨੂੰ ਟਰੇਸ ਕਰਕੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਾਲੀ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਨਸਾ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 30 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।  ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Bharat Thapa

Content Editor

Related News