122 ਬੋਤਲਾਂ ਨਜਾਇਜ਼ ਸ਼ਰਾਬ ਸਣੇ 7 ਗ੍ਰਿਫਤਾਰ

11/17/2019 7:42:58 PM

ਮਾਨਸਾ, (ਸੰਦੀਪ ਮਿੱਤਲ)— ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 122 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਹੈ।
ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਪਰਮਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਹਿਨੀਵਾਲ ਅਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਬੁਲਟ ਮੋਟਰਸਾਈਕਲ, ਥਾਣਾ ਝੁਨੀਰ ਦੀ ਪੁਲਸ ਨੇ ਮੱਖਣ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਝੁਨੀਰ ਦੀ ਪੁਲਸ ਨੇ ਬਲਵੀਰ ਕੌਰ ਪਤਨੀ ਅਜੈਬ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਝੁਨੀਰ ਦੀ ਹੀ ਪੁਲਸ ਨੇ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਦਲੇਲਵਾਲਾ ਅਤੇ ਸੁਖਵੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 21 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਮੋਟਰਸਾਈਕਲ ਪਲਟੀਨਾ, ਥਾਣਾ ਸਰਦੂਲਗੜ੍ਹ•ਦੀ ਪੁਲਸ ਨੇ ਸ਼ਗਨਦੀਪ ਸਿੰਘ ਉਰਫ ਸ਼ਗਨੀ ਪੁੱਤਰ ਜਸਪਾਲ ਸਿੰਘ ਵਾਸੀ ਸਰਦੂਲਗੜ੍ਹ•ਨੂੰ ਕਾਬੂ ਕਰਕੇ ਉਸ ਕੋਲੋਂ 5 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ।
ਇਸ ਤੋਂ ਇਲਾਵਾ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਬੀਰਾ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬੁਢਲਾਡਾ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀ ਪਰ ਬੀਰਾ ਸਿੰਘ ਮੌਕੇ 'ਤੇ ਭੱਜਣ 'ਚ ਸਫਲ ਹੋ ਗਿਆ। ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

KamalJeet Singh

This news is Content Editor KamalJeet Singh