ਨਸ਼ੇ ਵਾਲੇ ਪਦਾਰਥਾਂ ਸਮੇਤ 7 ਕਾਬੂ

01/31/2020 9:02:35 PM

ਮਾਨਸਾ,(ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ 7 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਕਿਲੋਗ੍ਰਾਮ ਚੂਰਾ ਪੋਸਤ, 290 ਨਸ਼ੇ ਵਾਲੀਆਂ ਗੋਲੀਆਂ ਅਤੇ 319 ਬੋਤਲਾਂ ਸ਼ਰਾਬ ਸਮੇਤ ਕਾਰ ਅਤੇ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ, ਜਦੋਂਕਿ ਇਕ ਵਿਅਕਤੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਸ ਨੇ ਪੰਜਾਬ ਸਿੰਘ ਪੁੱਤਰ ਮਟਕਣ ਸਿੰਘ ਵਾਸੀ ਦੀਵਾਨਾ, ਥਾਣਾ ਜਾਖਲ, ਹਰਿਆਣਾ, ਸ਼ਮਸ਼ੇਰ ਸਿੰਘ ਉਰਫ ਸ਼ੇਰੂ ਪੁੱਤਰ ਰੇਹਡ਼ਾ ਸਿੰਘ ਵਾਸੀ ਦੀਵਾਨਾ, ਹਰਿਆਣਾ ਅਤੇ ਪ੍ਰੇਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਖਸ਼ੀਵਾਲਾ ਨੂੰ ਨਾਮਜ਼ਦ ਕਰ ਕੇ 8 ਕਿਲੋੋਗ੍ਰਾਮ ਚੂਰਾ ਪੋਸਤ ਸਮੇਤ ਮੋੋਟਰਸਾਈਕਲ ਬਰਾਮਦ ਕੀਤਾ, ਜਦੋਂਕਿ ਇਨ੍ਹਾਂ ’ਚੋਂ ਪ੍ਰੇਮ ਸਿੰਘ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਥਾਣਾ ਸਰਦੂਲਗਡ਼੍ਹ ਦੀ ਪੁਲਸ ਨੇ ਭੂਰਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਚੋੋਟੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 160 ਨਸ਼ੇ ਵਾਲੀਆਂ ਗੋੋਲੀਆਂ, ਥਾਣਾ ਭੀਖੀ ਅਤੇ ਐਂਟੀ-ਨਾਰਕੋਟਿਕਸ ਸੈੱਲ ਮਾਨਸਾ ਦੀ ਪੁਲਸ ਨੇ ਗੋਗੀ ਕੌਰ ਪਤਨੀ ਚੈਨਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰ ਕੇ ਉਸ ਕੋਲੋਂ 130 ਨਸ਼ੇ ਵਾਲੀਆਂ ਗੋੋਲੀਆਂ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਮੰਗਾ ਸਿੰਘ ਉਰਫ ਕਾਲਾ ਪੁੱਤਰ ਬਲਵੀਰ ਸਿੰਘ ਵਾਸੀ ਸੰਗਤ, ਹਾਲ ਕੁੱਤੀਵਾਲ ਖੁਰਦ, ਜ਼ਿਲਾ ਬਠਿੰਡਾ ਨੂੰ ਕਾਬੂ ਕਰ ਕੇ ਉਸ ਕੋਲੋਂ 240 ਬੋਤਲਾਂ (20 ਪੇਟੀਆਂ) ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ ਸਮੇਤ ਕਾਰ, ਥਾਣਾ ਬੋਹਾ ਅਤੇ ਸੀ. ਆਈ. ਏ. ਸਟਾਫ ਮਾਨਸਾ ਦੀ ਪੁਲਸ ਨੇ ਗੁਰਦਿਆਲ ਸਿੰਘ ਪੁੱਤਰ ਮੁਨਸ਼ੀ ਸਿੰਘ ਵਾਸੀ ਸ਼ੇਰਖਾਂਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 72 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ, ਥਾਣਾ ਭੀਖੀ ਦੀ ਪੁਲਸ ਨੇ ਰਾਜ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਧਲੇਵਾ ਨੂੰ ਕਾਬੂ ਕਰ ਕੇ ਉਸ ਕੋਲੋਂ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News