ਨਸ਼ੇ ਵਾਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫਤਾਰ

06/16/2020 3:01:45 AM

ਮਾਨਸਾ, (ਸੰਦੀਪ ਮਿੱਤਲ)- ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ । ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋੋਂ 870 ਨਸ਼ੀਲੀਆਂ ਗੋੋਲੀਆਂ, 290 ਲੀਟਰ ਲਾਹਣ ਅਤੇ 23 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਸ ਪਾਰਟੀ ਨੇ ਹੁਕਮੀ ਰਾਮ ਪੁੱਤਰ ਜੇਠੂ ਰਾਮ ਵਾਸੀ ਵਾਰਡ ਨੰਬਰ 27 ਮਾਨਸਾ ਨੂੰ ਕਾਬੂ ਕਰਕੇ 870 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋੋਣ ’ਤੇ ਉਸ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈੈ । ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਮਾਨਯੋੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਇਸੇ ਤਰ੍ਹਾਂ ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਕਾਲਾ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਣਜੀਤਗੜ ਬਾਂਦਰਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ, ਪੁਲਸ ਪਾਰਟੀ ਨੇ ਰੇਡ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 200 ਲੀਟਰ ਲਾਹਣ ਬਰਾਮਦ ਕੀਤੀ । ਉਨ੍ਹਾ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਹਰਭਜਨ ਸਿੰਘ ਉਰਫ ਭੀਖਾ ਪੁੱਤਰ ਗੁਰਦੀਪ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ।

ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਰਾਣੀ ਕੌਰ ਪਤਨੀ ਬਾਵਾ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ । ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਸ ਪਾਰਟੀ ਨੇ ਰੌਸ਼ਨ ਲਾਲ ਪੁੱਤਰ ਬੰਤ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ’ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਅਤੇ ਉਸ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੀ ਪੁਲਸ ਪਾਰਟੀ ਨੇ ਗੁਰਮੇਲ ਸਿੰਘ ਪੁੱਤਰ ਬੁੱਧ ਰਾਮ ਵਾਸੀ ਗੁਰਨੇ ਖੁਰਦ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਹੋੋਣ ’ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐੱਸ.ਐੱਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।


Bharat Thapa

Content Editor

Related News