ਕੁੱਟ-ਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ ’ਤੇ 7 ਖਿਲਾਫ਼ ਮੁਕੱਦਮਾ ਦਰਜ

08/09/2019 3:12:58 AM

ਫ਼ਰੀਦਕੋਟ, (ਰਾਜਨ)- ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਕੁੱਟ-ਮਾਰ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਮੌਤ ਹੋਣ ’ਤੇ ਸਥਾਨਕ ਥਾਣਾ ਸਦਰ ਵਿਖੇ ਰਾਜਿੰਦਰ ਸਿੰਘ, ਨਛੱਤਰ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਸ਼ੰਮੀ, ਰਾਜਵਿੰਦਰ ਸਿੰਘ ਅਤੇ ਜਗਦੇਵ ਸਿੰਘ ਵਾਸੀ ਭਾਂਗਰ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ। ਇਹ ਮੁਕੱਦਮਾ ਹਾਕਮ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਘੁਗਿਆਣਾਂ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਬਿਆਨ ਕਰਤਾ ਦਾ ਦੋਸ਼ ਹੈ ਕਿ ਉਕਤ ਸਾਰਿਆਂ ਨੇ ਉਸਦੇ ਲਡ਼ਕੇ ਮੰਦਰ ਸਿੰਘ (24) ਦੀ ਕੁੱਟ-ਮਾਰ ਕੀਤੀ, ਜਿਸ ਦੀ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ। ਇਸ ਮਾਮਲੇ ’ਚ ਅਗਲੇਰੀ ਕਾਰਵਾਈ ਐੱਸ. ਆਈ. ਅਮਰਜੀਤ ਸਿੰਘ ਵੱਲੋਂ ਜਾਰੀ ਹੈ।

Bharat Thapa

This news is Content Editor Bharat Thapa