55 ਕਿਲੋ ਭੁੱਕੀ, ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

01/22/2022 12:22:53 PM

ਅਬੋਹਰ (ਰਹੇਜਾ): ਵੱਖ-ਵੱਖ ਥਾਣਿਆਂ ਦੀ ਪੁਲਸ ਨੇ 55 ਕਿਲੋ ਭੁੱਕੀ, ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ ਹੇਠ ਮਾਮਲੇ ਦਰਜ ਕਰ ਲਏ ਹਨ। ਜਾਣਕਾਰੀ ਮੁਤਾਬਕ ਸਿਟੀ ਥਾਣਾ-1 ’ਚ ਤਾਇਨਾਤ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਪੁਲਸ ਪਾਰਟੀ ਸਮੇਤ ਪੁਰਾਣੀ ਸਬਜ਼ੀ ਮੰਡੀ ਵਾਲਮੀਕੀ ਚੌਕ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ’ਤੇ ਭੁੱਕੀ ਸਪਲਾਈ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 40 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲਸ ਵੱਲੋਂ ਫੜੇ ਗਏ ਨੌਜਵਾਨਾਂ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਰਾਮ ਨਿਵਾਸ ਵਾਸੀ ਵਰਿਆਮ ਨਗਰ, ਪਵਨ ਸਿੰਘ ਪੁੱਤਰ ਮੱਲ ਸਿੰਘ ਵਾਸੀ ਭਾਰਤ ਨਗਰ ਫਿਰੋਜ਼ਪੁਰ ਹਾਲ ਵਾਸੀ ਕੋਟਕਪੂਰਾ ਅਤੇ ਬੌਬੀ ਉਰਫ ਰੌਸ਼ਨ ਪੁੱਤਰ ਪਾਲੀ ਸਿੰਘ ਵਾਸੀ ਜੈਤੋ ਵਜੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਥਾਣਾ ਖੂਈਆਂ ਸਰਵਰ ’ਚ ਤਾਇਨਾਤ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਗੁਮਜਾਲ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਘੋੜਾ ਟਰਾਲੇ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਟਰਾਲੇ ਵਿਚੋਂ 10 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਕਾਬੂ ਕੀਤੇ ਡਰਾਈਵਰ ਅਤੇ ਕੰਡਕਟਰ ਦੀ ਪਛਾਣ ਹਰਪਾਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਦੇਊ ਬਾਠ ਜ਼ਿਲਾ ਤਰਨਤਾਰਨ ਅਤੇ ਸਹਿਬ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਵਡਾਲਾ ਥਾਣਾ ਮਜੀਠਾ ਅੰਮ੍ਰਿਤਸਰ ਵਜੋਂ ਕੀਤੀ ਹੈ।\

ਇਹ ਵੀ ਪੜ੍ਹੋ : ਸਿੱਖ ਸਟੂਡੈਂਡਸ ਫੈਡਰੇਸ਼ਨ ਨੇ ਕੇਜਰੀਵਾਲ ਨੂੰ ਸਵਾਲ: ਸਜ਼ਾ ਪੂਰੀ ਕਰ ਚੁੱਕੇ ‘‘ਬੰਦੀ ਸਿੰਘਾਂ’’ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?

ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿਚ ਥਾਣਾ ਬਹਾਵਾਲਾ ਵਿਚ ਤਾਇਨਾਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੁਲਾਰ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਘੋੜਾ ਟਰਾਲੇ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਟਰਾਲੇ ਵਿਚੋਂÐ 5 ਕਿਲੋ ਭੁੱਕੀ ਅਤੇ 1290 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕਾਬੂ ਕੀਤੇ ਡਰਾਈਵਰ ਦੀ ਪਛਾਣ ਪਰਮਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਗੁਰਦੀਪ ਕਾਲੋਨੀ ਜਗਰਾਓ ਹਾਲ ਸ਼ੇਰਪੁਰ ਖੁਰਦ ਲੁਧਿਆਣਾ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ

ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਸਿਟੀ ਥਾਣਾ-1 ’ਚ ਤਾਇਨਾਤ ਸਹਾਇਕ ਥਾਣੇਦਾਰ ਸਤਪਾਲ ਪੁਲਸ ਪਾਰਟੀ ਸਮੇਤ ਸੀਡ ਫਾਰਮ ਵਿਖੇ ਕਾਲੀ ਮਾਤਾ ਮੰਦਰ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ’ਤੇ ਉੱਥੇ ਨਾਜਾਇਜ਼ ਸ਼ਰਾਬ ਵੇਚ ਰਹੇ ਇਕ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰ ਲਿਆ। ਪੁਲਸ ਨੇ ਉਕਤ ਨੌਜਵਾਨ ਦੇ ਕਬਜ਼ੇ ’ਚੋ10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਸ ਨੇ ਕਾਬੂ ਕੀਤੇ ਨੌਜਵਾਨ ਦੀ ਪਛਾਣ ਹਰਨੇਕ ਸਿੰਘ ਉਰਫ ਕੁੱਕੀ ਪੁੱਤਰ ਗੁਰਦੀਪ ਸਿੰਘ ਵਾਸੀ ਸੀਡ ਫਾਰਮ ਪੱਕਾ ਵਜੋਂ ਕੀਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Anuradha

This news is Content Editor Anuradha