ਇੰਗਲੈਂਡ ਭੇਜਣ ਦਾ ਝਾਂਸਾ ਦੇ ਮਾਰੀ 7 ਲੱਖ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Wednesday, Sep 25, 2024 - 06:07 PM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਦੇ ਥਾਣਾ ਆਰਿਫ ਕੇ ਦੀ ਪੁਲਸ ਨੇ ਇਕ ਮੁੰਡੇ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ ’ਚ 7 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਆਰਿਫ ਕੇ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਜੰਟ ਸਿੰਘ ਵਾਸੀ ਪਿੰਡ ਲੱਖਾ ਭੇਡੀਆਂ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਦਿੱਤੇ ਗਏ ਬਿਆਨਾਂ ’ਚ ਦੋਸ਼ ਲਾਉਂਦੇ ਹੋਏ ਦੱਸਿਆ ਕਿ ਅਵਤਾਰ ਸਿੰਘ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਨੇ ਹਮਮਸ਼ਵਰਾ ਹੋ ਕੇ ਸ਼ਿਕਾਇਤਕਰਤਾ ਤੋਂ ਉਸ ਦੇ ਭਾਣਜੇ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਲਏ ਸਨ ਪਰ ਅੱਜ ਤੱਕ ਨਾ ਤਾਂ ਉਸ ਦੇ ਭਾਣਜੇ ਨੂੰ ਇੰਗਲੈਂਡ ਭੇਜਿਆ ਗਿਆ ਹੈ ਅਤੇ ਨਾ ਹੀ ਉਸ ਤੋਂ ਲਏ ਹੋਏ 7 ਲੱਖ ਰੁਪਏ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨੀ ਅੰਦੋਲਨ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ