ਕੇਂਦਰੀ ਜੇਲ੍ਹ ’ਚੋਂ 7 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
Friday, Sep 19, 2025 - 06:22 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਆਨੰਦ)-ਇਕ ਵਾਰ ਫਿਰ ਸ਼ਰਾਰਤੀ ਅਨਸਰਾਂ ਵੱਲੋਂ ਫਿਰੋਜ਼ਪੁਰ ਜੇਲ੍ਹ ਅੰਦਰ ਪੈਕੇਟਾਂ ’ਚ ਟੇਪ ਨਾਲ ਲਪੇਟ ਕੇ ਮੋਬਾਈਲ ਅਤੇ ਨਸ਼ੀਲੇ ਪਦਾਰਥ ਸੁੱਟੇ ਗਏ ਹਨ, ਜਿਨ੍ਹਾਂ ਨੂੰ ਜੇਲ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਸਟਾਫ ਵੱਲੋਂ ਤੁਰੰਤ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਇਸ ਬਰਾਮਦਗੀ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਨੇ ਪੁਲਸ ਨੂੰ ਭੇਜੇ ਲਿਖਤੀ ਪੱਤਰਾਂ ’ਚ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਫਿਰੋਜ਼ਪੁਰ ਦੀ ਜੇਲ੍ਹ ਅੰਦਰ ਪੈਕੇਟ ਸੁੱਟੇ ਗਏ ਹਨ, ਜਿਨ੍ਹਾਂ ਨੂੰ ਕਬਜ਼ੇ ’ਚ ਲੈ ਕੇ ਜਦੋਂ ਖੋਲ੍ਹਿਆ ਗਿਆ ਤਾਂ ਉਨ੍ਹਾਂ ’ਚੋਂ 165 ਤੰਬਾਕੂ ਜਰਦੇ ਦੀਆਂ ਪੁੜੀਆਂ, 600 ਗ੍ਰਾਮ ਖੁੱਲ੍ਹਾ ਜਰਦਾ, 6 ਕੀਪੈਡ ਮੋਬਾਈਲ, ਇਕ ਟੱਚ ਸਕ੍ਰੀਨ ਮੋਬਾਈਲ, ਇਕ ਚਾਰਜਰ, 5 ਸਿਗਰਟ ਦੀਆਂ ਡੱਬੀਆਂ, 2 ਪਲਾਸਟਿਕ ਦੀਆਂ ਬੋਤਲਾਂ, 6 ਕੁਲੀਪ ਦੀਆਂ ਪੁੜੀਆਂ ਅਤੇ ਫਰੂਟੀ ਵਾਲਾ ਡੱਬਾ ਨਿਕਲਿਆ ਹੈ। ਜੇਲ ਅਧਿਕਾਰੀਆਂ ਵੱਲੋਂ ਭੇਜੇ ਲਿਖਤੀ ਪੱਤਰਾਂ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਥ੍ਰੋ ਕਰਨ ਵਾਲਿਆਂ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ