ਨਸ਼ੀਲੇ ਪਦਾਰਥਾਂ ਤੇ ਲਾਹਣ ਸਣੇ 7 ਕਾਬੂ

09/15/2019 9:52:03 PM

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਗ੍ਰਾਮ ਹੈਰੋਇੰਨ, 100 ਗ੍ਰਾਮ ਅਫ਼ੀਮ, 240 ਨਸ਼ੀਲੀਆਂ ਗੋਲੀਆਂ, 1 ਚਾਲੂ ਭੱਠੀ, 35 ਲੀਟਰ ਲਾਹਣ, 25 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਲੀਲਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੂੰ ਕਾਬੂ ਕਰਕੇ ਉਸ ਕੋਲੋਂ 1 ਚਾਲੂ ਭੱਠੀ, ਪੌਣੀ ਬੋਤਲ ਸ਼ਰਾਬ ਅਤੇ 35 ਲੀਟਰ ਲਾਹਣ, ਥਾਣਾ ਭੀਖੀ ਦੀ ਪੁਲਸ ਨੇ ਬਿੰਦਰ ਕੌਰ ਪਤਨੀ ਰਾਮ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇੰਨ (ਚਿੱਟਾ), ਥਾਣਾ ਸਦਰ ਮਾਨਸਾ ਦੀ ਪੁਲਸ ਨੇ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਜੈਲਾ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਅਫੀਮ, ਥਾਣਾ ਭੀਖੀ ਦੀ ਪੁਲਸ ਨੇ ਰਣਧੀਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰਕੇ ਉਸ ਕੋਲੋਂ 190 ਨਸ਼ੀਲੀਆ ਗੋਲੀਆਂ, ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਅਮਰਜੀਤ ਕੌਰ ਪਤਨੀ ਧੰਨ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ ਉਸ ਕੋਲੋਂ 50 ਨਸ਼ੀਲੀਆ ਗੋਲੀਆ ਮਾਰਕਾ ਟਰਾਮਾਡੋਲ, ਥਾਣਾ ਸਰਦੂਲਗੜ ਦੀ ਪੁਲਸ ਨੇ ਮਲਕੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 15 ਬੋਤਲਾਂ ਸ਼ਰਾਬ ਨਜਾਇਜ, ਥਾਣਾ ਜੌੜਕੀਆਂ ਦੀ ਪੁਲਸ ਨੇ ਹਰਦੇਵ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa