ਪੰਜਾਬ ’ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ 750 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ : ਮੁੱਖ ਮੰਤਰੀ

Sunday, Jul 05, 2020 - 02:18 AM (IST)

ਪੰਜਾਬ ’ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ 750 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ : ਮੁੱਖ ਮੰਤਰੀ

ਸੰਗਰੂਰ, (ਬੇਦੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਪਟਨ ਨੂੰ ਸਵਾਲ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਸੰਗਰੂਰ ਦੇ ਪਿੰਡ ਲੋਹਾਖੇੜਾ ਦੇ ਸਰਪੰਚ ਜਗਸੀਰ ਸੰਧੂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਰਾਜ ਦੇ ਸਾਰੇ ਬਲਾਕਾਂ ’ਚ 750 ਖੇਡ ਸਟੇਡੀਅਮ ਬਣਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹਰੇਕ ਬਲਾਕ ’ਚ 5 ਵੱਡੇ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਤਾਂ ਜੋ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਸਮਰੱਥ ਬਣ ਸਕੇ। ਜ਼ਿਕਰਯੋਗ ਹੈ ਕਿ ਸੰਧੂ ਨੇ ਆਪਣੇ ਪਿੰਡ ਦਾ ਹਵਾਲਾ ਦਿੰਦੇ ਹੋਏ ਸਵਾਲ ਕੀਤਾ ਸੀ ਕਿ ਉਨ੍ਹਾਂ ਦੇ ਪਿੰਡ ’ਚੋਂ ਨੌਜਵਾਨ ਪੁਲਸ ਅਤੇ ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਹਨ, ਇਸ ਲਈ ਪਿੰਡ ’ਚ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ। ਮੁੱਖ ਮੰਤਰੀ ਨੇ ਸੰਧੂ ਨੂੰ ਕਿਹਾ ਹੈ ਕਿ ਇਸ ਸਬੰਧੀ ਪਤਾ ਕਰਵਾਇਆ ਜਾਵੇਗਾ ਕਿ ਕੀ ਉਨ੍ਹਾਂ ਦੇ ਪਿੰਡ ਦੀ ਚੋਣ ਵੀ ਸਟੇਡੀਅਮ ਲਈ ਹੋਈ ਹੈ ਜਾਂ ਨਹੀਂ, ਜਿਸ ਸਬੰਧੀ ਬਾਅਦ ’ਚ ਸੂਚਿਤ ਵੀ ਕਰ ਦਿੱਤਾ ਜਾਵੇਗਾ।


author

Bharat Thapa

Content Editor

Related News