ਜਲਾਲਾਬਾਦ ਦੇ 78 ਵਿਅਕਤੀ ਕੋਰੋਨਾ ਨੂੰ ਹਰਾ ਪਰਤੇ ਘਰ : ਡੀ. ਸੀ.

07/06/2020 11:28:05 PM

ਜਲਾਲਾਬਾਦ, (ਬੰਟੀ, ਨਿਖੰਜ, ਜਤਿੰਦਰ)– ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਘਰਾਂ ਤੱਕ ਪਹੁੰਚ ਕਰ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਖੇ 9998 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਜਿਸ ’ਚੋਂ 9639 ਦੀ ਰਿਪੋਰਟ ਨੈਗੇਟਿਵ ਅਤੇ 104 ਮਰੀਜ਼ ਪਾਜ਼ੇਟਿਵ ਹਨ, ਜਿਨ੍ਹਾਂ ’ਚੋਂ 78 ਕੇਸ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ, 26 ਕੇਸ ਐਕਟਿਵ ਹਨ ਅਤੇ 190 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ’ਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਸੈਂਪਲਿੰਗ ਦੇ ਮਿਲੇ ਟੀਚੇ ਨੂੰ ਧਿਆਨ ’ਚ ਰੱਖ ਕੇ ਰੋਜ਼ਾਨਾ ਪੱਧਰ ’ਤੇ ਸੈਂਪਲਿੰਗ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਕੰਟਰੋਲ ਕੀਤਾ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਲੋੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜ਼ੁਕਾਮ, ਗਲਾ ਖਰਾਬ ਜਾਂ ਸਾਹ ਲੈਣ ’ਚ ਤਕਲੀਫ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇਡ਼ੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾੳਂੁਣ, ਭੀਡ਼ ਵਾਲੀਆਂ ਥਾਵਾਂ ’ਤੇ ਜਾਣ ਤੋਂ ਪ੍ਰਹੇਜ਼ ਕਰਨ, ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ ਕਰਨ, ਆਪਸੀ ਦੂਰੀ ਬਣਾ ਕੇ ਰੱਖਣ, ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ।


Bharat Thapa

Content Editor

Related News