ਨਸ਼ਿਆਂ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੀਤਾ ਮਾਮਲਾ ਦਰਜ : SSP ਸੁਰੇਂਦਰ

09/12/2020 1:15:24 AM

ਮਾਨਸਾ,(ਮਿੱਤਲ) : ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 6 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 1540 ਨਸ਼ੀਲੀਆਂ ਗੋਲੀਆਂ, 90 ਨਸ਼ੀਲੇ ਕੈਪਸੂਲ ਸਮੇਤ 18,300/—ਰੁਪਏ ਡਰੱਗ ਮਨੀ, 8 ਗ੍ਰਾਮ ਹੈਰੋਇਨ (ਚਿੱਟਾ) ਅਤੇ 203 ਬੋਤਲਾਂ ਸ਼ਰਾਬ ਸਮੇਤ 3 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿਖੇ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ 'ਚ ਲਿਆਂਦੀ ਗਈ ਹੈ।  

ਐਸ. ਐਸ. ਪੀ. ਮਾਨਸਾ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਪ੍ਰਦੀਪ ਕੁਮਾਰ ਉਰਫ ਟੀਨੂੰ ਪੁੱਤਰ ਜੀਵਨ ਪ੍ਰਕਾਸ਼ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 1160 ਨਸ਼ੀਲੀਆਂ ਗੋਲੀਆਂ ਅਤੇ 90 ਨਸ਼ੀਲੇ ਕੈਪਸੂਲ ਸਮੇਤ 18,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਮੁਲਜ਼ਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਕੁਲਦੀਪ ਸਿੰਘ ਉਰਫ ਮਾਣਕ ਪੁੱਤਰ ਤੇਜ਼ ਸਿੰਘ ਵਾਸੀ ਮੱਲ ਸਿੰਘ ਵਾਲਾ ਨੂੰ ਕਾਬੂ ਕਰਕੇ 380 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮੁਲਜ਼ਮ ਵਿਰੁੱਧ ਥਾਣਾ ਬੋਹਾ ਵਿਖੇ ਐਨ. ਡੀ. ਪੀ. ਐਸ. ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ। ਇਸੇ ਤਰ੍ਹਾਂ ਥਾਣਾ ਜੌੜਕੀਆਂ ਦੀ ਪੁਲਸ ਪਾਰਟੀ ਨੇ ਰਾਜੇਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਅਤੇ ਕਰਮ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਫਤਿਹਾਬਾਦ (ਹਰਿਆਣਾ) ਨੂੰ ਮੋਟਰਸਾਈਕਲ ਹੀਰੋਹਾਂਡਾ ਸੀ.ਡੀ. ਡੀਲਕਸ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 8 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ 'ਤੇ ਉਨ੍ਹਾਂ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ।

ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਨ੍ਹਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜ਼ਮ ਗ੍ਰਿਫਤਾਰ ਕਰਕੇ ਹੋਰ ਬਰਾਮਦਗੀ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਅਮਨ ਕੰਬੋਜ ਪੁੱਤਰ ਸੁਰਜੀਤ ਸਿੰਘ ਵਾਸੀ ਐਹਲੀਸਦਰ ਅਤੇ ਨਰੇਸ਼ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਦਰੀਆਪੁਰ ਚੌਕੀ (ਹਰਿਆਣਾ) ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ ਸਮੇਤ ਕਾਬੂ ਕਰਕੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਉਰਫ ਸੀਪਾ ਪੁੱਤਰ ਗੁਰਜੰਟ ਸਿੰਘ ਵਾਸੀ ਬਖਸ਼ੀਵਾਲਾ (ਸੰਗਰੂਰ) ਨੂੰ ਕਾਬੂ ਕਰਕੇ ਉਸ ਪਾਸੋਂ 72 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆਂ। ਆਬਕਾਰੀ ਐਕਟ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਗੱਗੀ ਪੁੱਤਰ ਗੁਰਜੰਟ ਸਿੰਘ ਵਾਸੀ ਦਾਨੇਵਾਲਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਨੂੰ ਕਾਬੂ ਕੀਤੀ। ਪੁਲਸ ਵਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।  ਸੁਰੇਂਦਰ ਲਾਂਬਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
 

Deepak Kumar

This news is Content Editor Deepak Kumar