ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 8 ਮੁਲਜ਼ਮ ਕੀਤੇ ਗ੍ਰਿਫਤਾਰ : SSP ਸੁਰੇਂਦਰ

09/25/2020 1:52:55 AM

ਮਾਨਸਾ,(ਮਿੱਤਲ) : ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ਼ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 20 ਗ੍ਰਾਮ ਸਮੈਕ ਸਮੇਤ ਮੋਟਰਸਾਈਕਲ, 4 ਕਿਲੋਗ੍ਰਾਮ ਭੁੱਕੀ ਪੋਸਤ ਡੋਡੇ ਸਮੇਤ ਮੋਟਰਸਾਈਕਲ, 135 ਲੀਟਰ ਲਾਹਣ ਅਤੇ 44 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਬੌਬੀ ਸਿੰਘ ਪੁੱਤਰ ਮੀਤ ਸਿੰਘ ਵਾਸੀ ਨਰਿੰਦਰਪੁਰਾ ਅਤੇ ਸੁਨੀਤਾ ਰਾਣੀ ਪੁੱਤਰੀ ਪਾਲਾ ਸਿੰਘ ਵਾਸੀ ਸੁਨਾਮ ਨੂੰ ਮੋਟਰਸਾਈਕਲ ਹੌਂਡਾ ਸਮੇਤ ਕਾਬੂ ਕਰਕੇ 20 ਗ੍ਰਾਮ ਸਮੈਕ ਦੀ ਬਰਾਮਦਗੀ ਹੋਣ 'ਤੇ ਮੁਲਜ਼ਮਾਂ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ । ਜਿਨ੍ਹਾਂ ਨੇ ਮੁਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਹ ਸਮੈਕ 400 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 800 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਜੰਟਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਖਮੀਰਵਾਲਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 4 ਕਿਲੋਗ੍ਰਾਮ ਭੁੱਕੀ ਪੋਸਤ ਡੋਡੇ ਦੀ ਬਰਾਮਦਗੀ ਹੋਣ 'ਤੇ ਮੁਲਜ਼ਮ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ। ਜਿਸ ਨੇ ਮੁੱਢਲੀ ਤਫਤੀਸ 'ਤੇ ਦੱਸਿਆ ਕਿ ਉਸ ਨੇ ਭੁੱਕੀ ਪੋਸਤ ਡੋਡੇ 3500/ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੇ ਸੀ ਅਤੇ ਅੱਗੇ 5,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਉਕਤ ਮੁਕੱਦਮਿਆਂ 'ਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
 
ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਰਾਜ ਸਿੰਘ ਉਰਫ ਨਿੱਕਾ ਪੁੱਤਰ ਪਾਲ ਸਿੰਘ ਵਾਸੀ ਵਰ੍ਹੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਰਾਮ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਕਿਸ਼ਨਗੜ੍ਹ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 35 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹੀ ਤਰਸੇਮ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ।
ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਵਿਰਸਾ ਸਿੰਘ ਪੁੱਤਰ ਭਾਨਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਟਿੱਬੀ ਹਰੀ ਸਿੰਘ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
 


Deepak Kumar

Content Editor

Related News