ਨਸਿ਼ਆਂ ਵਿਰੁੱਧ 8 ਮੁਕੱਦਮੇ ਦਰਜ ਕਰਕੇ 8 ਦੋਸ਼ੀ ਕੀਤੇ ਗ੍ਰਿਫਤਾਰ: SSP

09/29/2020 2:13:56 AM

ਮਾਨਸਾ, (ਮਨਜੀਤ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 470 ਲੀਟਰ ਲਾਹਣ, 1 ਚਾਲੂ ਭੱਠੀ, 283 ਬੋਤਲਾਂ ਸ਼ਰਾਬ ਸਮੇਤ ਕਾਰ ਅਤੇ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਹੈ। ਜਦੋਂਕਿ 3 ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਜ਼ਿਲਾ ਪੁਲਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਸ਼ੈਂਟੀ ਪੁੱਤਰ ਦਰਸ਼ੂ ਉਰਫ ਦਰਸ਼ਨ ਵਾਸੀ ਬੁਢਲਾਡਾ ਨੂੰ ਕਾਰ ਸਮੇਤ ਕਾਬੂ ਕਰ ਕੇ ਉਸ ਪਾਸੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ), ਥਾਣਾ ਜੋਗਾ ਦੀ ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਰੱਲਾ ਨੂੰ ਕਾਬੂ ਕਰ ਕੇ 400 ਲੀਟਰ ਲਾਹਣ, ਥਾਣਾ ਜੋਗਾ ਦੀ ਹੀ ਪੁਲਸ ਨੇ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੱਲਾ ਨੂੰ ਕਾਬੂ ਕਰ ਕੇ 50 ਲੀਟਰ ਲਾਹਣ, ਥਾਣਾ ਬਰੇਟਾ ਦੀ ਪੁਲਸ ਨੇ ਮੇਜਰ ਸਿੰਘ ਉਰਫ ਮੀਨਾ ਪੁੱਤਰ ਰੂਪ ਸਿੰਘ ਵਾਸੀ ਕੁਲਰੀਆਂ ਨੂੰ ਸ਼ਰਾਬ ਨਾਜਾਇਜ਼ ਕਸੀਦ ਕਰਦਿਆਂ ਮੌਕੇ ’ਤੇ ਕਾਬੂ ਕਰ ਕੇ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਾਜਾਇਜ਼, ਥਾਣਾ ਬੋੋਹਾ ਦੀ ਪੁਲਸ ਨੇ ਲਾਭਪੁਰੀ ਪੁੱਤਰ ਸੁਖਦੇਵਪੁਰੀ ਵਾਸੀ ਬੋਹਾ ਨੂੰ ਕਾਬੂ ਕਰ ਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ), ਥਾਣਾ ਜੋਗਾ ਦੀ ਪੁਲਸ ਨੇ ਕਮਲਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰ ਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਬਰੇਟਾ ਦੀ ਪੁਲਸ ਨੇ ਅਵਤਾਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਲਹਿਰਾ ਨੂੰ ਕਾਬੂ ਕਰ ਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ।

ਇਸ ਤੋਂ ਇਲਾਵਾ ਆਬਕਾਰੀ ਸਟਾਫ ਮਾਨਸਾ ਦੀ ਪੁਲਸ ਨੇ ਗੁਰਜੀਤ ਸਿੰਘ ਪੁੱਤਰ ਨੱਥਾ ਸਿੰਘ, ਜੱਸੂ ਸਿੰਘ ਪੁੱਤਰ ਮੇਜਰ ਸਿੰਘ, ਗਗਨਦੀਪ ਸਿੰਘ ਉਰਫ ਗਗਨੀ ਪੁੱਤਰ ਅਮਰੀਕ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਛਿੰਦਰਪਾਲ ਸਿੰਘ ਵਾਸੀਆਨ ਸਰਦੂਲਗਡ਼੍ਹ ਵਿਰੁੱਧ ਮਾਮਲਾ ਦਰਜ ਕਰ ਕੇ ਸੋਨੂੰ ਸਿੰਘ ਨੂੰ ਕਾਬੂ ਕਰ ਕੇ 2 ਮੋਟਰਸਾਈਕਲਾਂ ਸਮੇਤ 120 ਬੋਤਲਾਂ (60 ਬੋਤਲਾਂ ਸ਼ਾਹੀ+60 ਬੋਤਲਾਂ ਮਾਲਟਾ) ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਪਰ ਬਾਕੀ ਤਿੰਨ ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News