ਹੈਰੋਇਨ ਅਤੇ ਡਰੱਗ ਮਨੀ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
Thursday, May 22, 2025 - 06:37 PM (IST)

ਬਠਿੰਡਾ(ਸੁਖਵਿੰਦਰ)- ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਡਰੱਗ ਮਨੀ ਅਤੇ ਗਾਂਜੇ ਬਰਾਮਦ ਕਰਕੇ 2 ਔਰਤਾਂ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਸ ਨੇ ਮੁਲਜ਼ਮਾਂ ਚਰਨਜੀਤ ਕੌਰ ਅਤੇ ਅਨਾਰਜੀਤ ਕੌਰ ਵਾਸੀ ਬਠਿੰਡਾ ਨੂੰ ਸੰਤਪੁਰਾ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਅਤੇ 22500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
ਇਸੇ ਤਰ੍ਹਾਂ ਸਿਵਲ ਲਾਈਨ ਪੁਲਸ ਨੇ ਮੁਲਜ਼ਮ ਸਾਹਿਲ ਅਤੇ ਦੇਵ ਕੁਮਾਰ ਵਾਸੀ ਬਠਿੰਡਾ ਨੂੰ ਮਾਡਲ ਟਾਊਨ ਤੋਂ ਗ੍ਰਿਫ਼ਤਾਰ ਕਰਕੇ 6.03 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ਵਿਚ ਕੈਨਾਲ ਕਲੋਨੀ ਪੁਲਸ ਨੇ ਔਰਤ ਮੰਗੂ ਦੇਵੀ ਨੂੰ ਸੰਜੇ ਨਗਰ ਤੋਂ ਗਿ੍ਫ਼ਤਾਰ ਕਰਕੇ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਕੈਨਾਲ ਕਲੋਨੀ ਪੁਲਸ ਨੇ ਮੁਲਜ਼ਮ ਪ੍ਰਦੀਪ ਕੁਮਾਰ ਅਤੇ ਸੰਦੀਪ ਕੁਮਾਰ ਵਾਸੀ ਬਠਿੰਡਾ ਨੂੰ ਢਿੱਲੋਂ ਕਲੋਨੀ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 1.14 ਗ੍ਰਾਮ ਹੈਰੋਇਨ ਅਤੇ 41.53 ਗ੍ਰਾਮ ਗਾਜਾ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਇਸੇ ਤਰ੍ਹਾਂ ਮੌੜ ਪੁਲਸ ਨੇ ਮੁਲਜ਼ਮ ਸ਼ਿਵਰਾਜ ਸਿੰਘ ਨੂੰ ਮੌੜ ਕਲਾਂ ਤੋਂ ਗ੍ਰਿਫ਼ਤਾਰ ਕਰਕੇ 5.35 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਉਕਤ ਮੁਲਜਮਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8