ਨਸ਼ੇ ਵਾਲੇ ਪਦਾਰਥਾਂ ਸਮੇਤ 8 ਕਾਬੂ, 2 ਫਰਾਰ

11/13/2018 6:47:20 AM

ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ 5 ਕਿਲੋੋਗ੍ਰਾਮ ਭੁੱਕੀ ਚੂੂਰਾ ਪੋੋਸਤ, 300 ਲਿਟਰ ਲਾਹਣ ਅਤੇ 448 ਬੋੋਤਲਾਂ ਸ਼ਰਾਬ ਠੇਕਾ ਸਮੇਤ 3 ਗੱਡੀਆਂ ਤੇ ਇਕ ਸਕੂਟਰੀ ਬਰਾਮਦ ਕਰਕੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਅਾ ਹੈ। ਜਦੋਂ ਕਿ 2 ਵਿਅਕਤੀ ਭੱਜਣ ਵਿਚ ਸਫਲ ਹੋ ਗਏ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਯਤਨ ਜਾਰੀ ਹਨ। ®ਜ਼ਿਲਾ ਪੁਲਸ ਮੁਖੀ ਮਨਧੀਰ ਸਿੰਘ ਨੇ ਦੱਸਿਆ ਕਿ® ਸੀ.ਆਈ.ਏ ਸਟਾਫ਼ ਦੀ ਪੁਲਸ ਨੇ ਇਕਬਾਲ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਘੁੰਮਣ ਕਲਾਂ ਨੂੰ ਕਾਬੂ ਕਰ ਕੇ ਉਸ  ਕੋਲੋਂ 5 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕਰ ਕੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ®ਇਸ ਤੋਂ ਇਲਾਵਾ ਥਾਣਾ ਬੋਹਾ ਦੀ ਪੁਲਸ ਨੇ ਅਮਰੀਕ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਬੱਗਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਭਖਡ਼ਿਆਲ  ਕੋਲੋਂ 300 ਲਿਟਰ ਲਾਹਣ ਬਰਾਮਦ ਕੀਤੀ  ਹੈ  ਜਦੋਂ ਕਿ ਅਮਰੀਕ ਸਿੰਘ ਨੂੰ ਤਾਂ ਮੌਕੇ ’ਤੇ ਕਾਬੂ ਕਰ ਲਿਆ ਪਰ ਬੱਗਾ ਸਿੰਘ ਭੱਜ ਗਿਆ, ਜਿਸ ਦੀ ਗ੍ਰਿਫਤਾਰੀ ਲਈ ਪੁਲਸ ਯਤਨ ਕਰ ਰਹੀ ਹੈ।  ®ਇਸੇ ਤਰ੍ਹਾਂ ਥਾਣਾ ਸਰਦੂਲਗਡ਼੍ਹ ਦੀ ਪੁਲਸ ਨੇ ਕਾਰ ਸਵਾਰ ਵਿਅਕਤੀਆਂ ਚਮਕੌਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜਖੇਪਲ (ਸੰਗਰੂਰ) ਅਤੇ ਬੌਬੀ ਸਿੰਘ ਪੁੱਤਰ ਮੀਤ ਸਿੰਘ ਵਾਸੀ ਨਰਿੰਦਰਪੁਰਾ ਕੋਲੋਂ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਚਮਕੌਰ ਸਿੰਘ ਨੂੰ ਕਾਬੂ ਕਰ ਲਿਆ ਪਰ ਬੌਬੀ ਸਿੰਘ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਜਿਸਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ®ਥਾਣਾ ਬਰੇਟਾ ਦੀ ਪੁਲਸ ਨੇ ਗੱਡੀ ਪਿਕਅੱਪ ਡਾਲਾ ਸਵਾਰ ਵਿਅਕਤੀਆਂ ਕਾਲਾ ਸਿੰਘ ਪੁੱਤਰ ਗੋੋਰਾ ਸਿੰਘ ਅਤੇ ਵਿਸ਼ਾਲ ਸਿੰਘ ਪੁੱਤਰ ਹੰਸਾ ਸਿੰਘ ਵਾਸੀਆਨ ਦਿਆਲਪੁਰਾ ਨੂੰ ਕਾਬੂ ਕਰਕੇ ਉਨ੍ਹਾਂ  ਕੋਲੋਂ 108 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ), ਥਾਣਾ ਬੋਹਾ ਦੀ ਪੁਲਸ ਨੇ ਕਾਰ ਸਵਾਰ ਵਿਅਕਤੀ ਅਵਤਾਰ ਸਿੰਘ ਉਰਫ ਤਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ ਉਸ  ਕੋਲੋਂ 96 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ), ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਲੇਡੀ ਫੋਰਸ ਦੀ ਹਾਜ਼ਰੀ ਵਿਚ ਸਕੂਟਰੀ ਸਵਾਰ ਸ਼ੀਲਾ ਰਾਣੀ ਪਤਨੀ ਪੱਪੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ  ਕੋਲੋਂ 40 ਬੋੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ), ਥਾਣਾ ਬਰੇਟਾ ਦੀ ਪੁਲਸ ਨੇ ਧੰਨਾ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਭਾਵਾ ਨੂੰ ਕਾਬੂ ਕਰਕੇ ਉਸ  ਕੋਲੋਂ 24 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  ®ਜ਼ਿਲਾ ਪੁਲਸ ਮੁਖੀ ਨੇ ਕਿਹਾ ਕਿ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਨਸ਼ਿਆਂ ਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ। 


Related News