ਨਸ਼ਿਆ ਵਿਰੁੱਧ 8 ਮੁਕੱਦਮੇ ਦਰਜ਼, 10 ਦੋਸ਼ੀ ਕਾਬੂ

12/02/2019 11:21:27 PM

ਮਾਨਸਾ, (ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲੇ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।  

1. ਮੁਕੱਦਮਾ ਨੰ:337/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 132 ਬੋਤਲਾਂ ਸ਼ਰਾਬ ਠੇਕਾ ਹਰਿਆਣਾ
ਸਮੇਤ ਮੋਟਰਸਾਈਕਲ ਹੀਰੋ ਡੀਲਕਸ ਨੰ:ਪੀਬੀ.51ਬੀ^3158
ਅਤੇ ਮੋਟਰਸਾਈਕਲ ਹੀਰੋ ਹਾਂਡਾ ਡੀਲਕਸ ਨੰ:ਪੀਬੀ.31ਪੀ^6818
ਦੋਸੀ: 1).ਪਰਮਜੀਤ ਸਿੰਘ ਕਾਲਾ ਪੁੱਤਰ ਅਮਰੀਕ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
2).ਇੰਦਰਜੀਤ ਸਿੰਘ ਉਰਫ ਬਿੰਦਰ ਪੁੱਤਰ ਨਛੱਤਰ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
3).ਗੁਰਪ੍ਰੀਤ ਸਿੰਘ ਉਰਫ ਗਗਨ ਪੁੱਤਰ ਅਮਰੀਕ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
4).ਹੈਪੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)

2. ਮੁਕੱਦਮਾ ਨੰ:109/2019 ਅ/ਧ 15,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਜੋਗਾ|
ਬਰਾਮਦਗੀ: 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ ਪਲਟੀਨਾ ਨੰ:ਪੀਬੀ.31ਕੇ^5821
ਦੋਸੀ: 1). ਅੱਬੂ ਰਾਮ ਪੁੱਤਰ ਚੰਦ ਸਿੰਘ ਵਾਸੀ ਖੱਖੋ ਕਲਾਂ (ਗ੍ਰਿਫਤਾਰ)
2). ਸੁਦਾਗਰ ਖਾਂ ਪੁੱਤਰ ਭੂਰਾ ਖਾਂ ਵਾਸੀ ਧੂਰਕੋਟ (ਗ੍ਰਿਫਤਾਰ)

3. ਮੁਕੱਦਮਾ ਨੰ:339/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 36 ਬੋਤਲਾਂ ਸ.ਰਾਬ ਠੇਕਾ ਹਰਿਆਣਾ ਸਮੇਤ ਮੋਟਰਸਾਈਕਲ ਨੰ:ਪੀਬੀ.51ਬੀ^3684
ਦੋਸੀ: 1).ਛਹਿੰਬਰ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਕੁਸ਼ਲਾ (ਗ੍ਰਿਫਤਾਰ)
2).ਰਮਨਦੀਪ ਸਿੰਘ ਰਮਨੀ ਪੁੱਤਰ ਪੱਪਾ ਸਿੰਘ ਵਾਸੀ ਕੁਸਲਾ (ਗ੍ਰਿਫਤਾਰ)

4. ਮੁਕੱਦਮਾ ਨੰ:338/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ
ਦੋਸੀ: ਕੇਵਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਰਨ (ਗ੍ਰਿਫਤਾਰ)

5. ਮੁਕੱਦਮਾ ਨੰ:224/2019 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 9 ਬੋਤਲਾਂ ਸ਼ਰਾਬ ਨਜਾਇਜ
ਦੋਸੀ: ਬਲਵੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਹੀਰਕੇ (ਗ੍ਰਿਫਤਾਰ)

6. ਮੁਕੱਦਮਾ ਨੰ:225/2019 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 33 ਬੋਤਲਾਂ ਸ਼ਰਾਬ ਨਜਾਇਜ
ਦੋਸੀ: ਸੁਖਪਾਲ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਝੰਡੂਕੇ (ਗ੍ਰਿਫਤਾਰ ਨਹੀ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|


Bharat Thapa

Content Editor

Related News