ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ

Saturday, May 09, 2026 - 03:10 PM (IST)

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ (ਪਰਮਜੀਤ ਸੋਢੀ)- ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 8 ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਕੈਦੀ ਅਤੇ 6 ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਇਕ ਪੱਤਰ ਨੰਬਰ 3437 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 30 ਅਪ੍ਰੈਲ 2026 ਨੂੰ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ ਹਵਾਲਾਤੀ ਜਕਰੀਆ ਮਸੀਹ ਉਰਫ਼ ਬਾਊ ਪੁੱਤਰ ਮੁਸ਼ਤਾਕ ਕੋਲੋਂ ਇਕ ਮੋਬਾਇਲ ਫੋਨ ਬਿਨ੍ਹਾ ਸਿੰਮ, ਹਵਾਲਾਤੀ ਦਰਪਣ ਵਧਵਾ ਉਰਫ ਰੂਬੀ ਪੁੱਤਰ ਵਿਜੇ ਕੁਮਾਰ ਕੋਲੋਂ 1 ਮੋਬਾਇਲ ਫੋਨ ਸਮੇਤ ਸਿੰਮ, ਹਵਾਲਾਤੀ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿੰਮ ਬਰਾਮਦ ਹੋਈ। 

ਇਹ ਵੀ ਪੜ੍ਹੋ: Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ

ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਮਿਤੀ 30 ਅਪ੍ਰੈਲ 2026 ਨੂੰ ਹਵਾਲਾਤੀ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਦਲਬੀਰ ਸਿੰਘ ਕੋਲੋਂ ਇਕ ਮੋਬਾਇਲ ਫੋਨ ਅਤੇ ਕਾਲੇ ਰੰਗ ਦਾ ਈਅਰ ਬਡ, ਹਵਾਲਾਤੀ ਭਰਤ ਉੁਰਫ਼ ਗੋਡਾ ਪੁੱਤਰ ਬੱਬਲੂ ਉਰਫ਼ ਪ੍ਰਕਾਸ਼ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿੰਮ ਅਤੇ ਇਕ ਕਾਲੇ ਰੰਗ ਦਾ ਈਅਰ ਬਡ ਅਤੇ ਇਕ ਮੋਬਾਇਲ ਫੋਨ ਟੁੱਟੀ ਹਾਲਤ ਵਿਚ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ। 

ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਕੈਦੀ ਕੁਲਵਿੰਦਰ ਸਿੰਘ ਉਰਫ਼ ਰਿੰਕੂ ਪੁੱਤਰ ਬਲਦੇਵ ਸਿੰਘ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿੰਮ ਅਤੇ ਹਵਾਲਾਤੀ ਗੁਰਮੀਤ ਸਿੰਘ ਪੁੱਤਰ ਬਖ਼ਸ਼ਿਸ਼ ਸਿੰਘ ਕੋਲੋਂ ਇਕ ਮੋਬਾਇਲ ਫੋਨ ਅਤੇ ਇਸ ਤੋਂ ਇਲਾਵਾ ਲਵਾਰਿਸ ਹਾਲਤ ਵਿਚ ਫੋਨ ਦੀ ਬੈਟਰੀ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਕੈਦੀ ਅਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News