ਸ੍ਰੀ ਮੁਕਤਸਰ ਸਾਹਿਬ ’ਚ 8 ਹੋਰ ਨਿਕਲੇ ਕੋਰੋਨਾ ਪੀੜਤ

11/04/2020 2:40:06 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਅੱਜ ਫਿਰ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਜੰਡਵਾਲਾ, 1 ਕੇਸ ਮਲੋਟ, 1 ਕੇਸ ਮੰਡੀ ਕਿੱਲਿਆਂਵਾਲੀ ਅਤੇ 1 ਕੇਸ ਪਿੰਡ ਮਲੋਟ ਨਾਲ ਸਬੰਧਿਤ ਪਾਇਆ ਗਿਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 252 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 332 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 288 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।

ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3054 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 2860 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 130 ਕੇਸ ਐਕਟਿਵ ਚੱਲ ਰਹੇ ਹਨ। ਜ਼ਿਲੇ ਅੰਦਰ ਹੁਣ ਤੱਕ ਕੋਰੋਨਾ ਕਰਕੇ 64 ਮੌਤਾਂ ਵੀ ਹੋ ਚੁੱਕੀਆਂ ਹਨ।


Bharat Thapa

Content Editor

Related News