ਫਿਰੋਜ਼ਪੁਰ ਜੇਲ੍ਹ ’ਚੋਂ 9 ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ
Friday, Sep 20, 2024 - 05:25 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ)- ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਕਰਨ ਅਤੇ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 34 ਪੂੜੀਆਂ ਤੰਬਾਕੂ, 3 ਡਿੱਬੀਆਂ ਸਿਗਰਟਾਂ, 1610 ਨਸ਼ੀਲੇ ਜਾਪਦੇ ਕੈਪਸੂਲ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 42/52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸ਼ਹਿਰ 'ਤੇ ਬਲੈਕਆਊਟ ਦਾ ਖ਼ਤਰਾ, ਜਾਣੋ ਕੀ ਹੈ ਕਾਰਨ
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 7725 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਜੇਲ੍ਹ ਦੇ ਬਾਹਰੋਂ ਥਰੋ ਕਰਨ ਅਤੇ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 19 ਪੂੜੀਆਂ ਜਰਦਾ, 3 ਡੱਬੀਆਂ ਸਿਗਰਟਾਂ ਬਰਾਮਦ ਹੋਈਆਂ ਹਨ। ਜਾਂਚ ਕਰਤਾ ਸਰਵਨ ਸਿੰਘ ਨੇ ਦੱਸਿਆ ਕਿ ਇਕ ਹੋਰ ਪੱਤਰ ਨੰਬਰ 7846 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਜੇਲ੍ਹ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਥਰੋ ਕੀਤੀ ਗਈ ਅਤੇ ਥਰੋ ਕੀਤਾ ਪੈਕੇਟ ਖੋਲ੍ਹ ਕੇ ਚੈੱਕ ਕਰਨ ਅਤੇ 1610 ਕੈਪਸੂਲ ਜਾਪਦੇ ਨਸ਼ੀਲੇ ਅਤੇ 15 ਪੈਕੇਟ ਤੰਬਾਕੂ ਜਰਦਾ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਅਗਨ ਭੇਟ ਹੋਇਆ ਸ੍ਰੀ ਅੰਮ੍ਰਿਤਬਾਣੀ ਦਾ ਸਰੂਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ