ਕਰੰਟ ਲੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਮੌਤ

Wednesday, Sep 11, 2019 - 11:55 PM (IST)

ਕਰੰਟ ਲੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਮੌਤ

ਸੰਗਤ ਮੰਡੀ, (ਮਨਜੀਤ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਭਿਜੋਤ ਸਿੰਘ (9 ਮਹੀਨੇ) ਪੁੱਤਰ ਕੁਲਦੀਪ ਸਿੰਘ ਸਿੰਘ ਘਰ ’ਚ ਖੇਡ ਰਿਹਾ ਸੀ ਕਿ ਅਚਾਨਕ ਉਹ ਖੇਡਦੇ-ਖੇਡਦੇ ਚੱਲਦੇ ਕੂਲਰ ਦੇ ਸਟੈਂਡ ਨੂੰ ਹੱਥ ਲਗਾ ਬੈਠਾ, ਕੂਲਰ ’ਚ ਕਰੰਟ ਹੋਣ ਕਾਰਨ ਬੱਚੇ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਬੱਚੇ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਵੱਲੋਂ ਪਰਿਵਾਰਕ ਮੈਂਬਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜ਼ਿਕਰਯੋਗ ਹੈ ਕਿ ਬੱਚੇ ਦੇ ਦਾਦੇ ਦੀ ਹਾਲੇ ਪੰਜ ਮਹੀਨੇ ਪਹਿਲਾਂ ਹੀ ਮੌਤ ਹੋਈ ਸੀ। ਕੁਲਦੀਪ ਸਿੰਘ ਦੇ ਦੋ ਧੀਆਂ ਤੋਂ ਬਾਅਦ ਅਭਿਜੋਤ ਪੈਦਾ ਹੋਇਆ ਸੀ। ਬੱਚੇ ਦੀ ਮੌਤ ਕਾਰਨ ਘਰ ’ਚ ਖੁਸ਼ੀਆਂ ਭਰਿਆ ਮਹੌਲ ਮਾਤਮ ’ਚ ਬਦਲ ਗਿਆ।


author

Bharat Thapa

Content Editor

Related News