ਨਹਿਰ ’ਚ ਨਹਾਉਂਦੇ ਸਮੇਂ 15 ਸਾਲਾ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ

05/06/2022 5:15:51 PM

ਫਰੀਦਕੋਟ (ਦੁਸਾਂਝ) : ਦੇਰ ਸ਼ਾਮ ਇੱਕ 15 ਸਾਲ ਦੇ ਲੜਕੇ ਦੀ ਰਾਜਸਥਾਨ ਫੀਡਰ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੱਜਣ ਕੁਮਾਰ ਨਾਮਕ ਲੜਕਾ ਜੋ ਆਪਣੇ ਤਿੰਨ ਹੋਰ ਸਾਥੀਆਂ ਨਾਲ ਨਹਿਰ ’ਚ ਨਹਾਉਣ ਗਿਆ ਸੀ ਜਿਥੇ ਨਹਾਉਦੇ ਸਮੇਂ ਉਨ੍ਹਾਂ ਵੱਲੋਂ ਸ਼ਰਤ ਲਗਾ ਕੇ ਨਹਿਰ ਨੂੰ ਇਕ ਪਾਸੇ ਤੋਂ ਦੂਜੇ ਪਾਸੇ ਪਾਰ ਕਰਨ ਲਈ ਛਲਾਂਗ ਲਗਾਈ ਗਈ। ਇਸ ਦੋਰਾਨ ਬਾਕੀ ਬੱਚੇ ਤਾਂ ਨਹਿਰ ਪਾਰ ਕਰ ਗਏ ਪਰ ਸੱਜਣ ਦਾ ਸਾਹ ਫੁੱਲਣ ਕਾਰਨ ਰਸਤੇ ਵਿੱਚ ਹੀ ਰਹਿ ਗਿਆ ਜਿਸ ਕਾਰਨ ਉਹ ਡੁੱਬ ਗਿਆ ।

ਇਹ ਵੀ ਪੜ੍ਹੋ : ਫਿਰੋਜ਼ਪੁਰ : ਪਾਕਿ ’ਚ ਬੈਠੇ ਅੱਤਵਾਦੀਆਂ ਨੂੰ ਭਾਰਤ ’ਚੋਂ ਡਰੋਨ ਰਾਹੀਂ ਹਥਿਆਰ ਭੇਜਣ ਵਾਲੇ 2 ਗ੍ਰਿਫ਼ਤਾਰ

ਜਾਣਕਾਰੀ ਦਿੰਦਿਆਂ ਉਸਦੇ ਸਾਥੀਆਂ ਨੇ ਦੱਸਿਆ ਕਿ ਅਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਪਰ ਪਾਣੀ ਦੇ ਤੇਜ਼ ਬਹਾਵ ਨਾਲ ਵਹਿ ਗਿਆ ਅਤੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵੱਲੋਂ ਲੋਕਾਂ ਦੀ ਮਦਦ ਨਾਲ ਕਰੀਬ ਚਾਰ ਘੰਟੇ ਬਾਅਦ ਬੱਚੇ ਦੀ ਲਾਸ਼ ਨੂੰ ਲੱਭ ਕੇ ਪਾਣੀ ’ਚੋ ਕੱਢਿਆ ਗਿਆ ਜਿਸ ਤੋਂ ਬਾਅਦ ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News